ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਕਾਤਲਾਨਾ ਹਮਲਾ ਕੀਤਾ ਗਿਆ ਹੈ। ਸਾਬਕਾ ਅੱਤਵਾਦੀ ਨਰਾਇਣ ਸਿੰਘ ਚੌਰਾ ਨੇ ਪੰਜਾਬ ਦੇ ਅੰਮ੍ਰਿਤਸਰ ਸਥਿਤ ਹਰਿਮੰਦਰ ਸਾਹਿਬ ਵਿਖੇ ਸੁਖਬੀਰ ਬਾਦਲ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ।
ਚੌਰਾ ਨੂੰ ਸੁਰੱਖਿਆ ਕਰਮਚਾਰੀਆਂ ਨੇ ਗ੍ਰਿਫਤਾਰ ਕਰ ਲਿਆ।
ਅੰਮ੍ਰਿਤਸਰ ਵਿੱਚ ਹਰਿਮੰਦਰ ਸਾਹਿਬ ਦੇ ਪਰਿਸਰ ਵਿੱਚ ਗੋਲੀਆਂ ਚਲਾਈਆਂ ਗਈਆਂ ਜਿੱਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਅਕਾਲੀ ਆਗੂ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਨ੍ਹਾਂ ਨੂੰ ਸੁਣਾਈ ਗਈ ਸਜ਼ਾਵਾਂ ਤਹਿਤ ‘ਸੇਵਾ’ ਕਰ ਰਹੇ ਹਨ।
ਏਡੀਸੀਪੀ ਹਰਪਾਲ ਸਿੰਘ ਨੇ ਇਸ ਦੀ ਪੁਸ਼ਟੀ ਕੀਤੀ ਹੈ। ਇਹ ਸ਼ਖ਼ਸ ਦਲ ਖਾਲਸਾ ਨਾਲ ਸੰਬੰਧਤ ਹੈ ਤੇ ਪੁਲਿਸ ਨੂੰ ਇਸ ਉੱਪਰ ਪਹਿਲਾਂ ਹੀ ਸ਼ੱਕ ਸੀ ਕਿ ਉਹ ਅਜਿਹੀ ਕਿਸੇ ਘਟਨਾ ਨੂੰ ਅੰਜਾਮ ਦੇ ਸਕਦਾ ਹੈ। ਇਸ ਲਈ ਪੁਲਿਸ ਦੀ ਉੱਪਰ ਲਗਾਤਾਰ ਨਜ਼ਰ ਸੀ।
ਕੌਣ ਹੈ ਨਾਰਾਇਣ ਸਿੰਘ
ਦੱਸਿਆ ਜਾ ਰਿਹਾ ਹੈ ਕਿ ਨਾਰਾਇਣ ਸਿੰਘ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਸ਼ਾਮਲ ਸੀ। ਜੋ 5 ਸਾਲ ਬਾਅਦ ਅਗਸਤ 2018 ਨੂੰ ਜੇਲ੍ਹ ਤੋਂ ਬਾਹਰ ਆਇਆ ਸੀ।