Skip to content
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਜਲਦੀ ਹੀ ਸਮਾਰਟ ਫੋਨ ਮੁਹੱਈਆ ਕਰਵਾਏਗੀ ਤਾਂ ਜੋ ਉਹ ਆਪਣੀ ਰੋਜ਼ਾਨਾ ਦੀ ਡਿਊਟੀ ਵਧੀਆ ਤੇ ਆਧੁਨਿਕ ਤਰੀਕੇ ਨਾਲ ਨਿਭਾਉਣ ਸਕਣ।
ਇਹ ਐਲਾਨ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਮੰਤਰੀ ਨੇ ਦੱਸਿਆ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਕੁਸ਼ਲਤਾ ਅਤੇ ਖੇਤਰੀ ਕਾਰਗੁਜ਼ਾਰੀ ਨੂੰ ਵਧਾਉਣ ਲਈ ਸਮਾਰਟ ਫੋਨ ਦੀ ਮੰਗ ਨੂੰ ਪੂਰਾ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਮਾਰਟਫ਼ੋਨ ਉਨ੍ਹਾਂ ਨੂੰ ਆਧੁਨਿਕ ਤਕਨੀਕੀ ਸਰੋਤਾਂ ਨਾਲ ਜੋੜਨ ਵਿੱਚ ਮਦਦ ਕਰਨਗੇ ਅਤੇ ਜ਼ਮੀਨੀ ਪੱਧਰ ‘ਤੇ ਸਰਕਾਰੀ ਭਲਾਈ ਸਕੀਮਾਂ ਨੂੰ ਅਸਰਦਾਰ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਵਿੱਚ ਮਦਦ ਕਰਨਗੇ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀਆਂ ਹੱਕੀ ਮੰਗਾਂ ਨੂੰ ਪੂਰੀ ਸੰਜੀਦਗੀ ਨਾਲ ਹੱਲ ਕਰਨ ਲਈ ਠੋਸ ਯਤਨ ਕਰ ਰਹੀ ਹੈ। ਡਾ. ਬਲਜੀਤ ਕੌਰ ਨੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੇ ਨੁਮਾਇੰਦਿਆਂ ਨਾਲ ਪੰਜਾਬ ਭਵਨ ਵਿਖੇ ਮੀਟਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਿਆ।
ਉਨ੍ਹਾਂ ਭਰੋਸਾ ਦਿਵਾਇਆ ਕਿ ਜੋ ਮੰਗਾਂ ਵਿਭਾਗੀ ਪੱਧਰ ‘ਤੇ ਹੱਲ ਹੋ ਸਕਦੀਆਂ ਹਨ, ਉਨ੍ਹਾਂ ਨੂੰ ਜਲਦੀ ਹੱਲ ਕੀਤਾ ਜਾਵੇਗਾ ਅਤੇ ਸਰਕਾਰ ਪੱਧਰ ‘ਤੇ ਫੈਸਲਿਆਂ ਵਾਲੀਆਂ ਮੰਗਾਂ ‘ਤੇ ਸਮੀਖਿਆ ਕਰਕੇ ਅਗਲੇਰੀ ਕਾਰਵਾਈ ਲਈ ਮੁੱਖ ਮੰਤਰੀ ਨੂੰ ਸਿਫਾਰਿਸ਼ਾਂ ਸੌਂਪੀਆਂ ਜਾਣਗੀਆਂ।
Post Views: 2,027
Related