ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। ਪਾਰਟੀ ਦੇ ਬੁਲਾਰੇ ਗੌਰਵ ਵੱਲਭ ਨੇ ਕਾਂਗਰਸ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿਤਾ ਹੈ। ਅਪਣੇ ਅਸਤੀਫੇ ਦਾ ਐਲਾਨ ਕਰਦੇ ਹੋਏ ਇਕ ਸੋਸ਼ਲ ਮੀਡੀਆ ਪੋਸਟ ਵਿਚ, ਗੌਰਵ ਵੱਲਭ ਨੇ ਪਾਰਟੀ ਦੇ ਕੰਮਕਾਜ ਨੂੰ ਲੈ ਕੇ ਅਪਣੀ ਬੇਚੈਨੀ ਜ਼ਾਹਰ ਕੀਤੀ।
ਅਪਣੇ ਐਕਸ ਹੈਂਡਲ ਉਤੇ ਪੋਸਟ ਵਿਚ ਵੱਲਭ ਨੇ ਕਿਹਾ, “ਕਾਂਗਰਸ ਜਿਸ ਤਰ੍ਹਾਂ ਦਿਸ਼ਾਹੀਣ ਹੋ ਕੇ ਅੱਗੇ ਵਧ ਰਹੀ ਹੈ, ਉਸ ਵਿਚ ਮੈਂ ਖੁਦ ਨੂੰ ਸੁਰੱਖਿਅਤ ਮਹਿਸੂਸ ਨਹੀਂ ਕਰ ਪਾ ਰਿਹਾ। ਮੈਂ ਨਾ ਤਾਂ ਸਨਾਤਨ ਵਿਰੋਧੀ ਨਾਅਰੇ ਲਗਾ ਸਕਦਾ ਹਾਂ ਅਤੇ ਨਾਲ ਹੀ ਸਵੇਰੇ-ਸ਼ਾਮ ਦੇਸ਼ ਦੇ ਦੌਲਤ ਸਿਰਜਣਹਾਰਾਂ ਨੂੰ ਗਾਲਾਂ ਕੱਢ ਸਕਦਾ ਹਾਂ। ਇਸ ਲਈ ਮੈਂ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਿਹਾ ਹਾਂ”।