ਦਿੱਲੀ ‘ਚ ਕਾਂਗਰਸ ਨੇਤਾ ਓਮਪ੍ਰਕਾਸ਼ ਬਿਧੂੜੀ ਨੇ ਵੀਰਵਾਰ ਨੂੰ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਛੱਡਣ ਦੇ ਕਈ ਕਾਰਨ ਹਨ। ਇਨ੍ਹਾਂ ਵਿਚ ਸਭ ਤੋਂ ਵੱਡਾ ਕਾਰਨ ਦਿੱਲੀ ਵਿਚ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦਾ ਗਠਜੋੜ ਹੈ। ਇਸ ਗਠਜੋੜ ਤੋਂ ਹਜ਼ਾਰਾਂ ਕਾਂਗਰਸੀ ਵਰਕਰ ਖੁਸ਼ ਨਹੀਂ ਹਨ।
ਬਿਧੂੜੀ ਨੇ ਕਿਹਾ, “ਆਮ ਆਦਮੀ ਪਾਰਟੀ ਕਾਂਗਰਸ ਅਤੇ ਇਸ ਦੇ ਨੇਤਾਵਾਂ ਨੂੰ ਭ੍ਰਿਸ਼ਟ ਅਤੇ ਚੋਰ ਕਹਿ ਕੇ ਸੱਤਾ ‘ਚ ਆਈ ਹੈ। ‘ਆਪ’ ਨਾਲ ਗਠਜੋੜ ਕਾਂਗਰਸੀ ਵਰਕਰਾਂ ਦੀਆਂ ਭਾਵਨਾਵਾਂ ਦੇ ਖਿਲਾਫ ਹੈ। ਬਿਧੂੜੀ ਨੇ ਕਿਹਾ ਕਿ ਫਿਲਹਾਲ ਉਨ੍ਹਾਂ ਦੀ ਕਿਸੇ ਵੀ ਸਿਆਸੀ ਪਾਰਟੀ ‘ਚ ਸ਼ਾਮਲ ਹੋਣ ਦੀ ਕੋਈ ਯੋਜਨਾ ਨਹੀਂ ਹੈ।
ਓਮ ਪ੍ਰਕਾਸ਼ ਬਿਧੂੜੀ ਕਰੀਬ 30 ਸਾਲਾਂ ਤੋਂ ਕਾਂਗਰਸ ਵਿੱਚ ਸਨ। ਉਨ੍ਹਾਂ ਨੇ ਸਾਲ 2013 ‘ਚ ਤੁਗਲਕਾਬਾਦ ਵਿਧਾਨ ਸਭਾ ਸੀਟ ਤੋਂ ਵਿਧਾਇਕ ਦੀ ਚੋਣ ਲੜੀ ਸੀ। ਉਹ ਸੂਬਾ ਕਾਂਗਰਸ ਵਿੱਚ ਜਨਰਲ ਸਕੱਤਰ ਦਾ ਅਹੁਦਾ ਵੀ ਸੰਭਾਲ ਚੁੱਕੇ ਹਨ।