Skip to content
ਜਲੰਧਰ: ਮਸ਼ਹੂਰ ਆਰਟੀਆਈ ਐਕਟੀਵਿਸਟ ਸਿਮਰਨਜੀਤ ਸਿੰਘ (ਪੁੱਤਰ ਸਵਰਗਵਾਸੀ ਸਰਦਾਰ ਜਗਦੀਸ਼ ਸਿੰਘ), ਜੋ 30 ਮਈ 2026 ਨੂੰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ਅਕਾਲ ਚਲਾਣਾ ਕਰ ਗਏ ਸਨ, ਉਨ੍ਹਾਂ ਦੀ ਅੰਤਿਮ ਅਰਦਾਸ ਅਤੇ ਭੋਗ ਸਮਾਗਮ 5 ਜੂਨ ਨੂੰ ਗੁਰਦੁਆਰਾ ਸਿੰਘ ਸਭਾ ਸਾਹਿਬ, ਆਦਰਸ਼ ਨਗਰ, ਜਲੰਧਰ ਵਿਖੇ ਹੋਵੇਗਾ।
ਪਰਿਵਾਰਿਕ ਮੈਂਬਰਾਂ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦਾ ਆਰੰਭ 3 ਜੂਨ 2026 ਨੂੰ ਕੀਤਾ ਗਿਆ ਹੈ। 5 ਜੂਨ (ਸ਼ੁੱਕਰਵਾਰ) ਨੂੰ ਸਵੇਰੇ 10:30 ਵਜੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ।
ਇਸ ਉਪਰੰਤ ਦੁਪਹਿਰ 12:30 ਵਜੇ ਤੋਂ 1:30 ਵਜੇ ਤੱਕ ਗੁਰਦੁਆਰਾ ਸਿੰਘ ਸਭਾ ਆਦਰਸ਼ ਨਗਰ ਵਿਖੇ ਕੀਰਤਨ ਸਮਾਗਮ ਹੋਵੇਗਾ। ਸਮਾਗਮ ਤੋਂ ਬਾਅਦ ਗੁਰੂ ਕਾ ਲੰਗਰ ਅਟੁੱਟ ਵਰਤੇਗਾ।
ਪੀੜਤ ਪਰਿਵਾਰ ਵੱਲੋਂ ਸਮੂਹ ਸਾਕ-ਸੰਬੰਧੀਆਂ, ਦੋਸਤਾਂ ਅਤੇ ਨਗਰ ਨਿਵਾਸੀਆਂ ਨੂੰ ਅੰਤਿਮ ਅਰਦਾਸ ਸਮਾਗਮ ਵਿੱਚ ਸ਼ਾਮਲ ਹੋ ਕੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕਰਨ ਦੀ ਅਪੀਲ ਕੀਤੀ ਗਈ ਹੈ।
Related