ਫ਼ਰੀਦਕੋਟ (ਵਿਪਨ ਮਿੱਤਲ) – ਭਾਰਤੀ ਜਨਤਾ ਪਾਰਟੀ ਨੇ ਅਮਿਤ ਮਿਸ਼ਰਾ ਨੂੰ ਫਰੀਦਕੋਟ ਜ਼ਿਲ੍ਹੇ ਦਾ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਕੀਤਾ ਹੈ। ਨਵਨਿਯੁਕਤ ਜ਼ਿਲ੍ਹਾ ਮੀਤ ਪ੍ਰਧਾਨ ਅਮਿਤ ਮਿਸ਼ਰਾ ਨੇ ਪਾਰਟੀ ਹਾਈ ਕਮਾਂਡ ਅਤੇ ਪੰਜਾਬ ਦੇ ਪ੍ਰਧਾਨ ਸੁਨੀਲ ਜਾਖੜ, ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਦਾ ਧੰਨਵਾਦ ਕੀਤਾ। ਭਾਜਪਾ ਦੇ ਨਵਨਿਯੁਕਤ ਜ਼ਿਲ੍ਹਾ ਮੀਤ ਪ੍ਰਧਾਨ ਅਮਿਤ ਮਿਸ਼ਰਾ ਨੇ ਕਿਹਾ ਕਿ ਉਸ ਨੂੰ ਜੋ ਜਿੰਮੇਵਾਰੀ ਮਿਲੀ ਹੈ , ਉਸ ਨੂੰ ਪੂਰੀ ਈਮਾਨਦਾਰੀ ਅਤੇ ਤਨ ਦੇਹੀ ਦੇ ਨਾਲ ਨਿਭਾਵਾਂਗਾ