
Skip to content

ਰਾਸ਼ਟਰਪਤੀ ਮੁਰਮੂ ਨਾਲ ਫੌਜ ਮੁਖੀ ਜਨਰਲ ਧੀਰਜ ਸੇਠ ਦੀ ਮੁਲਾਕਾਤ, ਪਤਨੀ ਕੋਮਲ ਸੇਠ ਵੀ ਰਹੇ ਨਾਲ
ਨਵੀਂ ਦਿੱਲੀ (ਅਰਸ਼ਦੀਪ ਸਿੰਘ ਕਾਲੜਾ) :- ਨਵੇਂ ਨਿਯੁਕਤ ਫੌਜ ਮੁਖੀ ਜਨਰਲ ਧੀਰਜ ਸੇਠ ਨੇ ਸੋਮਵਾਰ ਨੂੰ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਸ਼ਿਸ਼ਟਾਚਾਰ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੀ ਪਤਨੀ ਕੋਮਲ ਸੇਠ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੀ।
ਰਾਸ਼ਟਰਪਤੀ ਦਫ਼ਤਰ ਨੇ ਆਪਣੇ ਅਧਿਕਾਰਕ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਇਸ ਮੁਲਾਕਾਤ ਦੀ ਇੱਕ ਤਸਵੀਰ ਸਾਂਝੀ ਕਰਦਿਆਂ ਜਾਣਕਾਰੀ ਦਿੱਤੀ ਕਿ ਜਨਰਲ ਧੀਰਜ ਸੇਠ ਅਤੇ ਉਨ੍ਹਾਂ ਦੀ ਪਤਨੀ ਕੋਮਲ ਸੇਠ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਦਰੋਪਦੀ ਮੁਰਮੂ ਨਾਲ ਮੁਲਾਕਾਤ ਕੀਤੀ।
ਜ਼ਿਕਰਯੋਗ ਹੈ ਕਿ ਜਨਰਲ ਧੀਰਜ ਸੇਠ ਨੇ 30 ਜੂਨ ਨੂੰ ਭਾਰਤੀ ਫੌਜ ਦੇ ਨਵੇਂ ਮੁਖੀ ਵਜੋਂ ਅਹੁਦਾ ਸੰਭਾਲਿਆ ਸੀ। ਉਹ ਇੱਕ ਤਜਰਬੇਕਾਰ ਫੌਜੀ ਅਧਿਕਾਰੀ ਹਨ ਅਤੇ ਪੱਛਮੀ ਮੋਰਚੇ ‘ਤੇ ਫੌਜ ਦੀਆਂ ਦੋ ਮਹੱਤਵਪੂਰਨ ਸੰਚਾਲਨ ਕਮਾਂਡਾਂ ਦੀ ਅਗਵਾਈ ਕਰ ਚੁੱਕੇ ਹਨ। ਉਨ੍ਹਾਂ ਦੇ ਵਿਸ਼ਾਲ ਤਜਰਬੇ ਨੂੰ ਦੇਖਦਿਆਂ ਦੇਸ਼ ਦੀ ਸੁਰੱਖਿਆ ਵਿਵਸਥਾ ਨੂੰ ਹੋਰ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ।

Related