ਉਧਮਪੁਰ- ਜੰਮੂ ਦੇ ਉਧਮਪੁਰ ਜ਼ਿਲ੍ਹੇ ਵਿੱਚ ਸਵੇਰੇ ਇੱਕ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ, ਜਿਸ ਵਿੱਚ ਪਾਇਲਟ ਅਤੇ ਸਹਿ-ਪਾਇਲਟ ਦੀ ਮੌਤ ਹੋ ਗਈ। ਹਾਦਸੇ ਦੇ ਸਮੇਂ ਲੋਕਾਂ ਨੇ ਦੋਵਾਂ ਨੂੰ ਮਲਬੇ ਵਿੱਚੋਂ ਬਾਹਰ ਕੱਢਿਆ ਸੀ ਅਤੇ ਉਨਾਂ ਨੂੰ ਹਸਪਤਾਲ ਪਹੁੰਚਾਇਆ, ਜਿਥੇ ਦੋਵਾਂ ਦੀ ਮੌਤ ਹੋ ਗਈ।


    ਇਹ ਹਾਦਸਾ ਪਹਾੜੀ ਉਧਮਪੁਰ ਜ਼ਿਲ੍ਹੇ ਦੇ ਉਪਰਲੇ ਹਿੱਸੇ ਦੇ ਸ਼ਿਵਗੜ੍ਹ ਧਾਰ ਵਿਖੇ ਖਰਾਬ ਮੌਸਮ ਕਾਰਨ ਵਾਪਰਿਆ। ਸਥਾਨਕ ਲੋਕਾਂ ਨੇ ਪਾਇਲਟਾਂ ਨੂੰ ਹੈਲੀਕਾਪਟਰ ਤੋਂ ਬਾਹਰ ਕੱਢਿਆ।