Skip to content
ਫਰੀਦਕੋਟ (ਵਿਪਨ ਮਿਤੱਲ): ਪੰਜਾਬ ਵਿੱਚ ਕਣਕ ਦੀ ਸਰਕਾਰੀ ਖ਼ਰੀਦ 01 ਅਪ੍ਰਰੈਲ ਤੋਂ ਸ਼ੁਰੂ ਹੋ ਗਈ ਹੈ ਅਤੇ ਇਸ ਸਬੰਧੀ ਜ਼ਿਲ੍ਹੇ ਵਿੱਚ ਖ਼ਰੀਦ ਪ੍ਰਬੰਧ ਨੇਪਰੇ ਚਾੜ੍ਹੇ ਜਾ ਚੁੱਕੇ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਸਾਲ 2023-24 ਦੌਰਾਨ 4,63,508 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਸੀ। ਉਨ੍ਹਾਂ ਦੱਸਿਆ ਕਿ ਇਸ ਵਾਰ ਵੀ ਜ਼ਿਲ੍ਹੇ ਦੀਆਂ ਕੁੱਲ 70 ਮੰਡੀਆਂ ਵਿੱਚ ਸਾਲ 2024-25 ਦੌਰਾਨ ਅੰਦਾਜ਼ਨ 4,55,000 ਮੀਟਿ੍ਕ ਟਨ ਕਣਕ ਦੀ ਆਮਦ ਆਉਣ ਦੀ ਸੰਭਾਵਨਾ ਹੈ।
ਉਨ੍ਹਾਂ ਦੱਸਿਆ ਕਿ ਸਮੂਹ ਖ਼ਰੀਦ ਏਜੰਸੀਆਂ ਵਿਚਾਲੇ ਇਨ੍ਹਾਂ ਮੰਡੀਆਂ ਦੀ ਅਲਾਟਮੈਂਟ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਰੱਬੀ ਸੀਜ਼ਨ 2024-25 ਦੌਰਾਨ ਖ਼ਰੀਦ ਦਾ ਸਮਾਂ 1 ਅਪ੍ਰਰੈਲ 2024 ਤੋਂ 31 ਮਈ 2024 ਤਕ ਨਿਰਧਾਰਿਤ ਕੀਤਾ ਹੈ। ਵਿਭਾਗ ਵੱਲੋਂ 2,275 ਰੁਪਏ ਪ੍ਰਤੀ ਕੁਇੰਟਲ ਮੁੱਲ ਨਿਰਧਾਰਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਣਕ ਦੀ ਖ਼ਰੀਦ ਸਬੰਧੀ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ। ਡੀਸੀ ਵੱਲੋਂ ਕਿਸਾਨਾਂ ਨੂੰ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਕਣਕ ਵਿੱਚ 12 ਫ਼ੀਸਦੀ ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਾਉਣ ਦੀ ਵੀ ਅਪੀਲ ਕੀਤੀ।
Post Views: 2,159
Related