ਜਲੰਧਰ(ਵਿਕੀ ਸੂਰੀ)-ਥਾਣਾ ਡਿਵੀਜ਼ਨ ਨੰ. 2 ਦੀ ਪੁਲਸ ਨੇ ਮਲਕਾ ਚੌਕ ਨਜ਼ਦੀਕ ਕਾਰਵਾਈ ਕਰਦੇ ਹੋਏ ਇਕ ਟਾਟਾ ਸਫ਼ਾਰੀ ਗੱਡੀ ‘ਚੋਂ 10 ਪੇਟੀਆਂ ਸ਼ਰਾਬ ਬਰਾਮਦ ਕੀਤੀ ਹੈ। ਕਾਬੂ ਕੀਤੇ ਵਿਅਕਤੀ ਦੀ ਪਛਾਣ ਬੰਟੀ ਪੁੱਤਰ ਵਿਜੇ ਕੁਮਾਰ ਵਾਸੀ ਮਹਿੰਦਰੂ ਮੁਹੱਲਾ, ਜਲੰਧਰ ਵਜੋਂ ਹੋਈ ਹੈ। ਥਾਣਾ ਮੁਖੀ ਸੁਖਬੀਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਏ.ਐਸ.ਆਈ. ਨਿਸ਼ਾਨ ਸਿੰਘ ਦੀ ਪੁਲਸ ਪਾਰਟੀ ਨੇ ਕਾਰਵਾਈ ਕਰਦੇ ਹੋਏ ਸ਼ਰਾਬ ਲੈ ਕੇ ਜਾ ਰਹੇ ਬੰਟੀ ਤੋਂ ਦਸਤਾਵੇਜ਼ਾਂ ਦੀ ਮੰਗ ਕੀਤੀ ਪਰ ਉਹ ਕੋਈ ਵੀ ਦਸਤਾਵੇਜ਼ ਪੇਸ਼ ਨਹੀਂ ਕਰ ਸਕਿਆ, ਜਿਸ ਕਰਕੇ ਪੁਲਸ ਪਾਰਟੀ ਨੇ ਗੱਡੀ ਅਤੇ ਸ਼ਰਾਬ ਆਪਣੇ ਕਬਜ਼ੇ ਵਿਚ ਲੈ ਕੇ ਬੰਟੀ ਨੂੰ ਕਾਬੂ ਕਰ ਲਿਆ। ਕਾਬੂ ਕੀਤੇ ਮੁਲਜ਼ਮ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।