ਲੁਧਿਆਣਾ ਪੁਲਿਸ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਰੀਬੀ ਰਾਜੀਵ ਰਾਜਾ ਨੂੰ ਜਬਰਨ ਵਸੂਲੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਦੀ ਖ਼ਬਰ ਹੈ। ਉਨ੍ਹਾਂ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਸਰਕਾਰ ਨੂੰ ਦਿੱਲੀ ਵਿਚ ਹਾਰ ਬਰਦਾਸ਼ਤ ਨਹੀਂ ਹੋ ਰਹੀ, ਜਿਸ ਕਾਰਨ ਅਜਿਹੀਆਂ ਕਾਰਵਾਈਆਂ ਕਰ ਰਹੀ ਹੈ।

    ਨੇ ਸੋਸ਼ਲ ਮੀਡੀਆ ਤੇ ਲੰਘੀ ਰਾਤ ਇਕ ਵੀਡੀਓ ਜਾਰੀ ਕਰਦੇ ਹੋਏ ਕਿਹਾ ਕਿ ਸੰਸਦ ਸੈਸ਼ਨ ਖਤਮ ਹੋਣ ਤੋਂ ਬਾਅਦ, ਉਹ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਦੇ ਬਾਹਰ ਧਰਨਾ ਦੇਵੇਗਾ।

    ਬਿੱਟੂ ਦਾ ਤਰਕ ਹੈ ਕਿ ਦਿੱਲੀ ਵਿੱਚ ਹਾਰ ਤੋਂ ਬਾਅਦ, ਆਪ ਬਦਲੇ ਦੀ ਭਾਵਨਾ ਨਾਲ ਕਾਰਵਾਈ ਕਰ ਰਹੀ ਹੈ। ਜਾਣਕਾਰੀ ਅਨੁਸਾਰ, ਲੁਧਿਆਣਾ ਦੇ ਮਾਲ ਐਨਕਲੇਵ ਦੇ ਰਹਿਣ ਵਾਲੇ ਰਵੀਸ਼ ਗੁਪਤਾ ਨੇ 30 ਲੱਖ ਰੁਪਏ ਦੀ ਫਿਰੌਤੀ ਮੰਗਣ ‘ਤੇ ਪੁਲਿਸ ਕਾਰਵਾਈ ਕੀਤੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਪਹਿਲਾਂ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁੱਛਗਿੱਛ ਦੌਰਾਨ ਰਾਜੀਵ ਰਾਜਾ ਦਾ ਨਾਮ ਸਾਹਮਣੇ ਆਇਆ।

    ਦੋਸ਼ ਹੈ ਕਿ ਰਾਜੀਵ ਰਾਜਾ ਦੇ ਮੋਬਾਈਲ ਵਿੱਚ ਉਸ ਦੇ ਕਾਲ ਡਿਟੇਲ ਸਾਹਮਣੇ ਆਏ ਸਨ। ਇਸ ‘ਤੇ ਪੁਲਿਸ ਨੇ ਰਾਜੀਵ ਰਾਜਾ ਨੂੰ ਹਿਰਾਸਤ ਵਿੱਚ ਲੈ ਲਿਆ। ਰਾਜਾ ਦਾ ਨਾਮ ਜਬਰੀ ਵਸੂਲੀ ਦੇ ਇੱਕ ਮਾਮਲੇ ਵਿੱਚ ਸਾਹਮਣੇ ਆਇਆ ਹੈ। ਪੁਲਿਸ ਅਧਿਕਾਰੀ ਇਸ ਮਾਮਲੇ ਵਿੱਚ ਕੁਝ ਵੀ ਕਹਿਣ ਤੋਂ ਗੁਰੇਜ਼ ਕਰ ਰਹੇ ਹਨ।