ਲੋਕ ਸਭਾ ਚੋਣਾਂ ਲਈ ਪੰਜਾਬ ਪਹੁੰਚੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਜਲੰਧਰ ਵਿੱਚ ਰੋਡ ਸ਼ੋਅ ਕਰਨਗੇ। ਇਹ ਰੋਡ ਸ਼ੋਅ ਸ਼ਾਮ ਕਰੀਬ 4 ਵਜੇ ਸ਼ਹਿਰ ਦੇ ਵਿਚਕਾਰ ਸਥਿਤ ਲਵਕੁਸ਼ ਚੌਕ ਤੋਂ ਸ਼ੁਰੂ ਹੋ ਕੇ ਭਗਤ ਸਿੰਘ ਚੌਕ ਨੇੜੇ ਸਮਾਪਤ ਹੋਵੇਗਾ। ਇਸ ਨੂੰ ਲੈ ਕੇ ਪੁਲਿਸ ਵੱਲੋਂ ਸ਼ਹਿਰ ਵਿੱਚ ਸੁਰੱਖਿਆ ਦੇ ਸਖਤ ਇੰਤੇਜ਼ਾਮ ਕੀਤੇ ਗਏ ਹਨ।

    ਜਾਣਕਾਰੀ ਅਨੁਸਾਰ ਦਿੱਲੀ ਦੇ ਮੁਖ ਮੰਤਰੀ ਕੇਜਰੀਵਾਲ ਲਵਕੁਸ਼ ਚੌਕ ਨੇੜੇ ਲੋਕਾਂ ਨੂੰ ਸੰਬੋਧਨ ਵੀ ਕਰਨਗੇ। ਕੱਲ੍ਹ ਤੋਂ ਹੀ ‘ਆਪ’ ਦੀ ਸੀਨੀਅਰ ਲੀਡਰਸ਼ਿਪ ਰੋਡ ਸ਼ੋਅ ਦੀਆਂ ਤਿਆਰੀਆਂ ਵਿੱਚ ਰੁੱਝੀ ਹੋਈ ਹੈ। ਜਲੰਧਰ ‘ਚ ਮੁੱਖ ਮੰਤਰੀ ਕੇਜਰੀਵਾਲ ‘ਆਪ’ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਵੋਟਾਂ ਮੰਗਣਗੇ।

    CM ਕੇਜਰੀਵਾਲ ਦੇ ਪ੍ਰੋਗਰਾਮ ਨੂੰ ਲੈ ਕੇ ਜਲੰਧਰ ਸ਼ਹਿਰ ਵਿੱਚ ਪੁਲਿਸ ਵੱਲੋਂ ਸੁਰੱਖਿਆ ਵਧਾ ਦਿੱਤੀ ਗਈ ਹੈ। ਪੁਲਿਸ ਮੁੱਖ ਮੰਤਰੀ ਕੇਜਰੀਵਾਲ ਦੇ ਰੋਡ ਸ਼ੋਅ ਦੇ ਰੂਟ ਦੇ ਹਰ ਨੁੱਕਰ ‘ਤੇ ਤਿੱਖੀ ਨਜ਼ਰ ਰੱਖੇਗੀ। ਇਸ ਦੇ ਨਾਲ ਹੀ ਮੁੱਖ ਮੰਤਰੀ ਦੇ ਰੋਡ ਸ਼ੋਅ ਦੇ ਰੂਟ ‘ਤੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਸੀ। ਇਸ ਦੇ ਨਾਲ ਹੀ ਸਿਵਲ ਵਰਦੀ ਵਾਲੇ ਕਰਮਚਾਰੀਆਂ ਅਤੇ ਅਧਿਕਾਰੀਆਂ ਨੂੰ ਵੀ ਰੂਟ ‘ਤੇ ਤਾਇਨਾਤ ਰਹਿਣ ਲਈ ਕਿਹਾ ਗਿਆ ਹੈ।