ਅਮਿਤ ਸ਼ਾਹ ਦੀ ਨਸ਼ਾ ਮੁਕਤ ਪੰਜਾਬ ਦੀ ਹੁੰਕਾਰ ਨਾਲ ਨੌਜਵਾਨਾਂ ਵਿੱਚ ਜਾਗੀ ਨਵੀਂ ਉਮੀਦ, ਦਰਜਨਾਂ ਨੌਜਵਾਨ ਭਾਜਪਾ ਵਿੱਚ ਸ਼ਾਮਲ

ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਨੌਜਵਾਨਾਂ ਨੇ ਫੜਿਆ ਭਾਜਪਾ ਦਾ ਪੱਲਾ: ਅਸ਼ੋਕ ਸਰੀਨ ਹਿਕੀ

ਜਲੰਧਰ (ਅਰਸ਼ਦੀਪ ਸਿੰਘ ਕਾਲੜਾ): ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰੀ ਦੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿਕੀ ਦੀ ਪ੍ਰਧਾਨਗੀ ਅਤੇ ਭਾਜਪਾ ਆਗੂ ਆਰਤੀ ਰਾਜਪੂਤ ਦੀ ਅਗਵਾਈ ਹੇਠ ਸਥਾਨਕ ਭਾਜਪਾ ਦਫ਼ਤਰ ਵਿਖੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਦਰਜਨਾਂ ਨੌਜਵਾਨ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਨਾਲ ਜੁੜੇ ਇਨ੍ਹਾਂ ਨੌਜਵਾਨਾਂ ਦਾ ਭਾਜਪਾ ਆਗੂਆਂ ਵੱਲੋਂ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸੰਗਠਨ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ ਗਿਆ।

                                               

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿਕੀ ਨੇ ਕਿਹਾ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨਾਲ ਉਠਾਈ ਗਈ ਆਵਾਜ਼ ਨੇ ਨੌਜਵਾਨਾਂ ਵਿੱਚ ਨਵੀਂ ਉਮੀਦ ਜਗਾਈ ਹੈ। ਪੰਜਾਬ ਦਾ ਨੌਜਵਾਨ ਨਸ਼ਿਆਂ, ਬੇਰੁਜ਼ਗਾਰੀ ਅਤੇ ਅਸੁਰੱਖਿਆ ਵਰਗੀਆਂ ਗੰਭੀਰ ਸਮੱਸਿਆਵਾਂ ਤੋਂ ਛੁਟਕਾਰਾ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਅਤੇ ਉਸ ਨੂੰ ਸਿੱਖਿਆ, ਰੁਜ਼ਗਾਰ ਤੇ ਤਰੱਕੀ ਦੇ ਬਿਹਤਰ ਮੌਕੇ ਪ੍ਰਦਾਨ ਕਰਨਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ।

ਅਸ਼ੋਕ ਸਰੀਨ ਹਿਕੀ ਨੇ ਪੰਜਾਬ ਸਰਕਾਰ ’ਤੇ ਨਸ਼ਿਆਂ ਦੀ ਸਮੱਸਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਵਿੱਚ ਅਸਫਲ ਰਹਿਣ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਸਿਰਫ਼ ਐਲਾਨ ਕਰਨ ਨਾਲ ਪੰਜਾਬ ਦੀ ਤਸਵੀਰ ਨਹੀਂ ਬਦਲ ਸਕਦੀ। ਇਸ ਲਈ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਅਤੇ ਸੂਬੇ ਵਿੱਚ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਠੋਸ ਕਦਮ ਚੁੱਕਣੇ ਜ਼ਰੂਰੀ ਹਨ।

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਨੌਜਵਾਨ ਭਾਜਪਾ ਨਾਲ ਜੁੜ ਰਹੇ ਹਨ। ਪਾਰਟੀ ਦਾ ਉਦੇਸ਼ ਨੌਜਵਾਨਾਂ ਦੀ ਊਰਜਾ ਨੂੰ ਸਮਾਜ ਸੇਵਾ, ਰਾਸ਼ਟਰ ਨਿਰਮਾਣ ਅਤੇ ਪੰਜਾਬ ਦੇ ਵਿਕਾਸ ਲਈ ਵਰਤਣਾ ਹੈ। ਉਨ੍ਹਾਂ ਨਵੇਂ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਲੋਕ ਹਿੱਤ ਦੇ ਮੁੱਦਿਆਂ ਨੂੰ ਮਜ਼ਬੂਤੀ ਨਾਲ ਉਠਾਉਣ ਅਤੇ ਪੰਜਾਬ ਨੂੰ ਨਸ਼ਾ ਮੁਕਤ, ਸੁਰੱਖਿਅਤ ਤੇ ਵਿਕਾਸਸ਼ੀਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

ਇਸ ਮੌਕੇ ਭਾਜਪਾ ਆਗੂ ਆਰਤੀ ਰਾਜਪੂਤ ਨੇ ਨਵੇਂ ਮੈਂਬਰਾਂ ਦਾ ਪਾਰਟੀ ਪਰਿਵਾਰ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਨੌਜਵਾਨਾਂ ਦੀ ਸ਼ਮੂਲੀਅਤ ਨਾਲ ਸੰਗਠਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਕਿ ਭਾਜਪਾ ਵਰਕਰ ਲੋਕਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਲਗਾਤਾਰ ਸਰਗਰਮ ਰਹਿਣਗੇ ਅਤੇ ਪੰਜਾਬ ਦੇ ਬਿਹਤਰ ਭਵਿੱਖ ਲਈ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ।

ਪ੍ਰੋਗਰਾਮ ਦੌਰਾਨ ਜ਼ਿਲ੍ਹਾ ਜਨਰਲ ਸਕੱਤਰ ਰਾਜੇਸ਼ ਕਪੂਰ, ਦਵਿੰਦਰ ਭਾਰਦਵਾਜ, ਮਨੀਸ਼ ਵਿਜ, ਰਿਸ਼ਭ ਬਹਿਲ, ਦਿਨੇਸ਼ ਮਹਿੰਦਰੂ, ਤਰੁਣ ਛਾਬੜਾ, ਮੁਨੀਸ਼ ਬਲ, ਅਨੁਜ ਸ਼ਾਰਦਾ, ਗੋਪਾਲ ਕਿਸ਼ਨ ਸੋਨੀ, ਰਾਘਵ ਜੋਤੀ, ਮਨਹਰ ਪਸ਼ਾਨ ਅਤੇ ਸ਼ਾਮ ਸ਼ਰਮਾ ਸਮੇਤ ਹੋਰ ਭਾਜਪਾ ਆਗੂ ਤੇ ਅਹੁਦੇਦਾਰ ਮੌਜੂਦ ਸਨ।

ਭਾਜਪਾ ਵਿੱਚ ਸ਼ਾਮਲ ਹੋਣ ਵਾਲੇ ਨੌਜਵਾਨ

ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕਰਨ ਵਾਲਿਆਂ ਵਿੱਚ ਅਸ਼ਵਨੀ ਕੁਮਾਰ, ਵਰਿੰਦਰ ਅੰਗੁਰਾਲ, ਅਨਿਲ ਬਜਾਜ, ਦਿਨੇਸ਼ ਮਹਿਤਾ, ਅਮਿਤ ਸ਼ਰਮਾ, ਆਯੂਸ਼ ਤਿਵਾੜੀ, ਪੰਕਜ ਚੋਟਾਲਾ, ਮੁਨੀਸ਼ ਸਹਿਜਪਾਲ, ਵਿਸ਼ਾਲ ਚੋਪੜਾ, ਪੰਕਜ ਚਾਵਲਾ, ਪ੍ਰੇਮ, ਮਨੋਜ ਦੁੱਗਲ, ਮਿਲਨ, ਸ਼ੁਭਮ, ਅਰੁਣ, ਲਵ, ਅਰਜੁਨ ਵਰਮਾ, ਰਾਹੁਲ ਚੋਪੜਾ, ਗੋਲਡੀ, ਦੇਸਰਾਜ, ਬੌਬੀ, ਸਾਜਨ, ਆਰਤੀ ਕਪੂਰ, ਚੰਦਰ ਦੁੱਗਲ, ਦੀਆ, ਪ੍ਰਬਲ ਉੱਪਲ, ਚੇਤਨ ਦੁੱਗਲ, ਕ੍ਰਿਸ਼ ਸੂਰੀ, ਰਜਤ ਗਿੱਲ, ਪਲਕ ਕਪੂਰ, ਅਮਨਦੀਪ ਕੌਰ ਅਤੇ ਜਤਿਨ ਹਾਂਡਾ ਸਮੇਤ ਹੋਰ ਨੌਜਵਾਨ ਸ਼ਾਮਲ ਸਨ।

ਕੈਪਸ਼ਨ: ਭਾਜਪਾ ਦੇ ਮੰਡਲ ਪ੍ਰਧਾਨਾਂ ਦੀ ਮੌਜੂਦਗੀ ਵਿੱਚ ਨੌਜਵਾਨਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਉਂਦੇ ਹੋਏ ਜ਼ਿਲ੍ਹਾ ਪ੍ਰਧਾਨ ਅਸ਼ੋਕ ਸਰੀਨ ਹਿਕੀ, ਰਾਜੇਸ਼ ਕਪੂਰ, ਦਵਿੰਦਰ ਭਾਰਦਵਾਜ, ਮਨੀਸ਼ ਵਿਜ, ਆਰਤੀ ਰਾਜਪੂਤ ਅਤੇ ਹੋਰ ਭਾਜਪਾ ਆਗੂ।