
Skip to content
ਜਲੰਧਰ (ਪਰਮਜੀਤ ਸਿੰਘ ਨੈਨਾ) : ਗੁਰੂਦਵਾਰਾ ਨੌਵੀਂ ਪਾਤਸ਼ਾਹੀ, ਦੂਖ ਨਿਵਾਰਨ ਸਾਹਿਬ,ਗੁਰੂ ਤੇਗ ਬਹਾਦਰ ਨਗਰ ਵਲੋਂ 23 ਨਵੰਬਰ ਐਤਵਾਰ ਨੂੰ ਧੰਨ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਗੁਰਪੁਰਬ ਨੂੰ ਸਮਰਪਿਤ ਸਜਾਏ ਜਾ ਰਹੇ ਨਗਰ ਕੀਰਤਨ ਨੂੰ ਸਫਲ ਅਤੇ ਸੁਚਾਰੂ ਰੂਪ ਵਿੱਚ ਚਲਾਉਣ ਲਈ ਸ਼ਹਿਰ ਦੀਆਂ ਪ੍ਰਮੁੱਖ ਧਾਰਮਿਕ ਅਤੇ ਸੇਵਾ ਜਥੇਬੰਦੀਆਂ ਨੇ ਪ੍ਰਬੰਧਕ ਕਮੇਟੀ ਨੂੰ ਭਰਵੇਂ ਅਤੇ ਹਰ ਪ੍ਰਕਾਰ ਦੇ ਸਹਿਯੋਗ ਦਾ ਭਰੋਸਾ ਦਿੱਤਾ ਗਿਆ।ਸਵੇਰੇ 9 ਵਜੇ ਸਤਿਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਛਤਰ ਛਾਇਆ ਹੇਠ ਆਰੰਭ ਹੋਣ ਵਾਲੇ ਇਸ ਨਗਰ ਕੀਰਤਨ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦੇਣ ਲਈ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਜੀਤ ਸਿੰਘ ਗਾਬਾ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ, ਜਿਸ ਦਾ ਸੰਚਾਲਨ ਕਾਰਜਕਾਰੀ ਪ੍ਰਧਾਨ ਕੰਵਲਜੀਤ ਸਿੰਘ ਟੋਨੀ ਕਰ ਰਹੇ ਸਨ, ਵਿੱਚ ਧਾਰਮਿਕ ਅਤੇ ਸੇਵਾ ਜਥੇਬੰਦੀਆਂ ਦੇ ਪ੍ਰਤੀਨਿਧੀ ਭਾਰੀ ਗਿਣਤੀ ਵਿੱਚ ਸ਼ਾਮਲ ਹੋਏ, ਜਿੰਨਾਂ ਨੇ ਨਗਰ ਕੀਰਤਨ ਦੀ ਸਫਲਤਾ ਲਈ ਆਪੋ ਆਪਣੇ ਸੁਲਝੇ ਵਿਚਾਰ ਸਾਂਝੇ ਕੀਤੇ। ਟੋਨੀ ਨੇ ਦਸਿਆ ਕਿ ਨਗਰ ਕੀਰਤਨ ਨਿਸ਼ਚਿਤ ਕੀਤੇ ਪੁਰਾਣੇ ਰੂਟ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਰੇਨਬੋ ਰੋਡ, ਮਾਡਲ ਟਾਊਨ ਮਾਰਕੀਟ, ਗੁਰਦੁਆਰਾ ਮਾਡਲ ਟਾਊਨ, ਮਾਲ ਰੋਡ, ਮੈਨਬਰੋ ਚੌਂਕ, ਭਾਈ ਦਿਆਲਾ ਜੀ ਪਾਰਕ, ਭਾਈ ਜੈਤਾ ਜੀ ਮਾਰਕੀਟ ਤੋਂ ਹੁੰਦਾ ਹੋਇਆ ਤੋਂ ਹੁੰਦਾ ਹੋਇਆ ਬਾਅਦ ਦੁਪਿਹਰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ। ਅੰਤ ਵਿੱਚ ਜਥੇਦਾਰ ਗਾਬਾ ਨੇ ਹਾਜਰੀਨ ਦਾ ਧੰਨਵਾਦ ਕੀਤਾ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਜਸਵਿੰਦਰ ਸਿੰਘ ਮਕੜ ਸਰਪ੍ਰਸਤ, ਗੁਰਕਿਰਪਾਲ ਸਿੰਘ ਪ੍ਰਧਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ, ਕਵਲਜੀਤ ਸਿੰਘ ਜਨਰਲ ਸਕੱਤਰ, ਮਨਜੀਤ ਸਿੰਘ ਠੁਕਰਾਲ ਸੀ ਮੀਤ ਪ੍ਰਧਾਨ, ਗੁਰਮੀਤ ਸਿੰਘ ਬਿੱਟੂ ਜਨਰਲ ਸਕੱਤਰ ਗੁਰੂਦਵਾਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਅਮਰਜੀਤ ਸਿੰਘ ਮਿੱਠਾ ਮਾਡਲ ਹਾਊਸ ਹਰਪਾਲ ਸਿੰਘ ਚੱਢਾ,ਹਰਜਿੰਦਰ ਸਿੰਘ ਲੈਂਡਲਾਰਡ, ਪਰਮਜੀਤ ਸਿੰਘ ਕਾਨਪੁਰੀ, ਚਰੰਜੀਵ ਸਿੰਘ ਲਾਲੀ, ਭੁਪਿੰਦਰਪਾਲ ਸਿੰਘ ਖਾਲਸਾ,ਐਡਵੋਕੇਟ ਗੁਰਵਿੰਦਰ ਸਿੰਘ ਪਰੂਥੀ, ਰਵਿੰਦਰਜੀਤ ਸਿੰਘ ਖੁਰਾਣਾ, ਪਰਮਪ੍ਰੀਤ ਸਿੰਘ ਵਿੱਟੀ,ਆਤਮ ਪ੍ਰਕਾਸ਼ ਸਿੰਘ ਬਬਲੂ , ਗੁਰਜੀਤ ਸਿੰਘ ਪੋਪਲੀ,ਮੰਗਾ ਵੀਰ ਜੀ ਰਵਿੰਦਰਜੀਤ ਸਿੰਘ ਬਵੇਜਾ, ਦਲਜੀਤ ਸਿੰਘ ਗਾਬਾ, ਗੁਰਿੰਦਰ ਸਿੰਘ ਮਝੈਲ, ਜਸਵਿੰਦਰ ਸਿੰਘ ਸਾਹਨੀ , ਹਰਪ੍ਰੀਤ ਸਿੰਘ ਅਮਿ੍ਤ, ਹਰਦਿਆਲ ਸਿੰਘ ਪ੍ਰਧਾਨ ਭਾਈ ਜੈਤਾ ਜੀ ਮਾਰਕੀਟ, ਅਵਤਾਰ ਸਿੰਘ, ਗੁਰਮੀਤ ਸਿੰਘ ਹਨੀ ਅਤੇ ਭਾਰੀ ਗਿਣਤੀ ਵਿੱਚ ਹੋਰ ਪ੍ਰਤੀਨਿਧੀ ਸ਼ਾਮਲ ਹੋਏ।Related