ਫਗਵਾੜਾ,(ਨਰੇਸ਼ ਪਾਸੀ/ਇੰਦਰਜੀਤ ਸ਼ਰਮਾ)– ਫਗਵਾੜਾ ਵਿਖੇ ਬੀਤੇ ਦਿਨ ਸ਼ਿਵ ਮੰਦਰ ਪੱਕਾ ਬਾਗ ਵਿਖੇ ਸ਼ਿਵਰਾਤਰੀ ਦੇ ਪਾਵਨ ਤਿਓਹਾਰ ਦੇ ਸਬੰਧ ’ਚ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਸ਼ਿਵ ਭਗਤਾਂ ਵਲੋਂ ਵੱਖ-ਵੱਖ ਥਾਵਾਂ ’ਤੇ ਲੰਗਰ ਲਗਾਏ ਗਏ ਅਤੇ ਸੰਗਤਾਂ ਵਲੋਂ ਭਗਵਾਨ ਸ਼ਿਵ ਜੀ ਦੇ ਭਜਨਾਂ ਦਾ ਗੁਣਗਾਨ ਕਰਦਿਆਂ ਸ਼ੋਭਾ ਯਾਤਰਾ ਕੱਢੀ ਗਈ। ਇਹ ਸ਼ੋਭਾ ਯਾਤਰਾ ਬੱਸ ਸਟੈਂਡ,ਸਿਨਮਾ ਰੋੜ ,ਸਵਾਏ ਰੋੜ,ਬੰਗਾ ਰੋੜ,ਸੈਂਟਰ ਟਾਊਨ,ਗਾਂਧੀ ਚੌਂਕ,ਗਊਸ਼ਾਲਾ ਰੋੜ੍ਹ ਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਤੋਂ ਹੁੰਦੀ ਹੋਈ ਸ਼ਿਵ ਮੰਦਰ ਪੱਕਾ ਬਾਗ ਵਿਖੇ  ਆ ਕੇ ਸਮਾਪਤ ਹੋਈ। ਇਸ ਸ਼ੋਭਾ ਯਾਤਰਾ ਵਿਚ ਵਿਜੇ ਸਾਂਪਲਾ,ਸੋਮ ਪ੍ਰਕਾਸ਼,ਸਰਵਨ ਸਿੰਘ ਕਲਾਰ, ਅਤੇ ਸ਼ਿਵ ਭਗਤਾਂ ਨੇ ਵੱਡੀ ਗਿਣਤੀ ’ਚ ਸ਼ਾਮਲ ਹੋ ਕੇ ਆਪਣੀ ਹਾਜ਼ਰੀ ਲਗਵਾਈ।