ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਸੁਤੰਤਰਤਾ ਦਿਵਸ

ਫ਼ਿਰੋਜ਼ਪੁਰ, ਜਤਿੰਦਰ ਪਿੰਕਲ: ਬਾਬਾ ਫ਼ਰੀਦ ਇੰਟਰਨੈਸ਼ਨਲ ਸਕੂਲ ਵਿਖੇ ਸੁਤੰਤਰਤਾ ਦਿਵਸ ਬੜੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਐਨ.ਸੀ.ਸੀ. ਵਿਦਿਆਰਥੀਆਂ ਵੱਲੋਂ ਸਕੂਲ ਦੀ ਮੈਨੇਜਮੈਂਟ ਕਮੇਟੀ ਦੀ ਹਾਜ਼ਰੀ ਵਿੱਚ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਨਾਲ ਹੋਈ।

ਇਸ ਉਪਰੰਤ ਜੂਨੀਅਰ ਅਤੇ ਸੀਨੀਅਰ ਬਲਾਕ ਦੇ ਵਿਦਿਆਰਥੀਆਂ ਨੇ ਦੇਸ਼ ਭਗਤੀ ਦੇ ਗੀਤਾਂ ਅਤੇ ਭਾਸ਼ਣਾਂ ਰਾਹੀਂ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੇ ਪੂਰੇ ਮਾਹੌਲ ਨੂੰ ਦੇਸ਼ ਭਗਤੀ ਦੇ ਰੰਗ ਵਿੱਚ ਰੰਗ ਦਿੱਤਾ। ਛੋਟੇ ਬੱਚਿਆਂ ਨੂੰ ਸੁਤੰਤਰਤਾ ਦਿਵਸ ਦੀ ਮਹੱਤਤਾ ਅਤੇ ਦੇਸ਼ ਦੀ ਆਜ਼ਾਦੀ ਲਈ ਦਿੱਤੀਆਂ ਮਹਾਨ ਕੁਰਬਾਨੀਆਂ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਮੈਡਮ ਰੀਤੂ ਚੋਪੜਾ, ਵਾਈਸ ਪ੍ਰਿੰਸੀਪਲ ਸ. ਰਣਧੀਰ ਸਿੰਘ ਅਤੇ ਜੂਨੀਅਰ ਬਲਾਕ ਦੀ ਕੋਆਰਡੀਨੇਟਰ ਮੈਡਮ ਕਿਰਨਜੋਤ ਕੌਰ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਸੁਤੰਤਰਤਾ ਦਿਵਸ ਦੀ ਮਹੱਤਤਾ, ਦੇਸ਼ ਪ੍ਰਤੀ ਆਪਣੇ ਫ਼ਰਜ਼ਾਂ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ।

ਸਮਾਗਮ ਦੇ ਅੰਤ ਵਿੱਚ ਵਿਦਿਆਰਥੀਆਂ ਨੂੰ ਦੇਸ਼ ਪ੍ਰਤੀ ਪਿਆਰ, ਰਾਸ਼ਟਰੀ ਏਕਤਾ ਅਤੇ ਆਪਸੀ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਸੰਦੇਸ਼ ਦਿੱਤਾ ਗਿਆ।