ਫ਼ਰੀਦਕੋਟ (ਪ੍ਰਬੋਧ ਸ਼ਰਮਾ,ਵਿਪਨ ਕੁਮਾਰ ਮਿੱਤਲ) – ਬਾਬਾ ਫ਼ਰੀਦ ਪ੍ਰੈੱਸ ਵੈਲਫੇਅਰ ਸੁਸਾਇਟੀ, ਫ਼ਰੀਦਕੋਟ ਦੀ ਇੱਕ ਵਿਸ਼ੇਸ਼ ਮੀਟਿੰਗ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਚੇਅਰਮੈਨ ਰਾਜਿੰਦਰ ਅਰੋੜਾ ਅਤੇ ਪ੍ਰਧਾਨ ਰਕੇਸ਼ ਗਰਗ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿੱਚ ਸੁਸਾਇਟੀ ਦੀਆਂ ਭਵਿੱਖ ਦੀਆਂ ਗਤੀਵਿਧੀਆਂ ਬਾਰੇ ਵਿਚਾਰ-ਚਰਚਾ ਕੀਤੀ ਗਈ। ਇਸ ਮੌਕੇ ਸੁਸਾਇਟੀ ਦੇ ਪ੍ਰੈੱਸ ਸਕੱਤਰ ਪ੍ਰੋ. ਹਰਪ੍ਰੀਤ ਐੱਸ. ਨੇ ਦੱਸਿਆ ਕਿ ਸੁਸਾਇਟੀ ਵੱਲੋਂ ਨਵੇਂ ਸਾਲ 2024 ਦੀ ਆਮਦ ‘ਤੇ ਸਰਬਤ ਦੇ ਭਲੇ ਲਈ ਮਿੱਠੇ ਚੌਲਾਂ ਦਾ ਲੰਗਰ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ l ਉਨ੍ਹਾਂ ਇਹ ਵੀ ਦੱਸਿਆ ਕਿ ਸੁਸਾਇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਸਹਿਮਤੀ ਨਾਲ ਨਵੇਂ ਸਾਲ 2024 ਦਾ ਕੈਲੰਡਰ ਵੀ ਜ਼ਾਰੀ ਕੀਤਾ ਜਾ ਰਿਹਾ ਜਿਸਨੂੰ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਕਿਸੇ ਉੱਚ ਅਧਿਕਾਰੀ ਤੋਂ ਜ਼ਾਰੀ ਕਰਵਾਇਆ ਜਾਵੇਗਾ l

    ਇਸ ਮੌਕੇ ਸੁਸਾਇਟੀ ਦੇ ਕਾਰਜਕਾਰੀ ਪ੍ਰਧਾਨ ਗੁਰਪ੍ਰੀਤ ਪੱਕਾ, ਰਾਜਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਪ੍ਰੀਤ ਸਿੰਘ ਬੇਦੀ ਵਾਈਸ ਪ੍ਰਧਾਨ, ਸੀਨੀਅਰ ਸਲਾਹਕਾਰ ਰਕੇਸ਼ ਸ਼ਰਮਾ, ਪਰਵਿੰਦਰ ਕੰਧਾਰੀ ਸਲਾਹਕਾਰ, ਬਲਜਿੰਦਰ ਬਰਾੜ ਖਜ਼ਾਨਚੀ ਅਤੇ ਜਸਵਿੰਦਰ ਵਰਮਾ ਸਹਾਇਕ ਖਜ਼ਾਨਚੀ  ਹਾਜ਼ਰ ਸਨ ।