ਫ਼ਿਰੋਜ਼ਪੁਰ(ਜਤਿੰਦਰ ਪਿੰਕਲ): ਮਹਾਨਗਰ ਦੇ ਜੀਰਾ ਵਿੱਚ ਸ਼ਰਾਬ ਫੈਕਟਰੀ ਅੱਗੇ ਕਿਸਾਨਾਂ ਦੇ ਧਰਨੇ ਦੋਰਾਨ ਬੀਤੇ ਦਿਨ ਇੱਕ ਦੁਖਦਾਈ ਖਬਰ ਸਾਹਮਣੇ ਆਈ ਹੈ। ਪੰਜਾਬ ਪੁਲਸ ਦੇ ਸੀਨੀਅਰ ਕਾਂਸਟੇਬਲ ਦੀ ਡਿਊਟੀ ਦੌਰਾਨ ਮੌਤ ਹੋ ਗਈ ਹੈ। ਇਸ ਸਬੰਧੀ ਜਾਣਕਾਰੀ ਮੁਤਾਬਕ ਹਰਤੇਕ ਸਿੰਘ ਦੀ ਹੌਲਦਾਰ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ। ਇਸ ਦੋਰਾਨ ਪਰਿਵਾਰ ’ਚ ਸੋਗ ਦੀ ਲਹਿਰ ਹੈ। ਜ਼ਿਕਰਯੋਗ ਹੈ ਕਿ ਫਿਰੋਜ਼ਪੁਰ ਦੇ ਪਿੰਡ ਮਨਸੂਰਵਾਲ ਕਲਾਂ ‘ਚ ਸਵੇਰ ਤੋਂ ਹੀ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਪ੍ਰਦਰਸ਼ਨਕਾਰੀ ਆਪਣੀ ਜ਼ਿੱਦ ‘ਤੇ ਅੜੇ ਹੋਏ ਹਨ ਕਿ ਜਦੋਂ ਤੱਕ ਫੈਕਟਰੀ ਬੰਦ ਨਹੀਂ ਹੁੰਦੀ ਉਦੋਂ ਤੱਕ ਧਰਨਾ ਨਹੀਂ ਚੁੱਕਿਆ ਜਾਵੇਗਾ, ਉਥੇ ਵੱਡੀ ਗਿਣਤੀ ‘ਚ ਪੁਲਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।