ਬਲਾਚੌਰ- ਨਵਾਂ ਪਿੰਡ ਟੱਪਰੀਆਂ ਵਿਖੇ ਮਕਾਨ ਦੀ ਛੱਤ ਤੋਂ ਇੱਕ ਚਾਰ ਸਾਲਾ ਬੱਚੇ ਦੀ ਡਿੱਗਣ ਕਾਰਨ ਮੌਤ ਹੋ ਗਈ । ਮ੍ਰਿਤਕ ਬੱਚੇ ਦੀ ਪਹਿਚਾਣ ਰਾਘਵ ਭੂੰਬਲਾ 4 ਸਾਲਾ ਪੁੱਤਰ ਅਮਨਦੀਪ ਭੂੰਬਲਾ ਵਜੋਂ ਹੋਈ ਹੈ । ਦੱਸਿਆ ਜਾ ਰਿਹਾ ਹੈ ਕਿ ਉਕਤ ਬੱਚਾ ਮਾਪਿਆਂ ਦਾ ਇਕਲੌਤਾ ਪੁੱਤਰ ਸੀ।ਜਾਣਕਾਰੀ ਅਨੁਸਾਰ ਬੱਚਾ ਹੋਰ ਬੱਚਿਆਂ ਨਾਲ ਛੱਤ ‘ਤੇ ਖੇਡ ਰਿਹਾ ਸੀ ਅਤੇ ਉਹ ਛੱਤ ਤੋਂ ਹੇਠਾਂ ਡਿੱਗ ਗਿਆ। ਛੱਤ ਤੋਂ ਹੇਠਾਂ ਡਿੱਗਣ ਕਾਰਨ ਬੱਚੇ ਨੂੰ ਗੰਭੀਰ ਸੱਟਾਂ ਲੱਗੀਆਂ। ਜਿਸ ਤੋਂ ਬਾਅਦ ਪਰਿਵਾਰ ਵੱਲੋਂ ਉਸ ਨੂੰ ਤੁਰੰਤ ਨਿੱਜੀ ਹਸਪਤਾਲ ਲਿਜਾਇਆ ਗਿਆ। ਬੱਚੇ ਦੀ ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਪੀ. ਜੀ. ਆਈ. ਚੰਡੀਗੜ੍ਹ ਰੈਫਰ ਕਰ ਦਿੱਤਾ, ਜਿੱਥੇ ਉਸ ਦੀ ਮੌਤ ਹੋ ਗਈ । ਬੱਚੇ ਦੀ ਮੌਤ ਦੀ ਖਬਰ ਮਿਲਣ ਮਗਰੋਂ ਪਿੰਡ ਵਿੱਚ ਸੋਗ ਦੀ ਲਹਿਰ ਛਾ ਗਈ।