ਫਗਵਾੜਾ (ਨਰੇਸ਼ ਪੱਸੀ) : ਬਾਦਲ ਪਰਿਵਾਰ ਦੇ ਨਜ਼ਦੀਕੀ ਫਗਵਾੜਾ ਦੇ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਦ ਦੇ ਪਿੰਡ ਖੁਰਮਪੁਰ ਸਥਿਤ ਘਰ ‘ਚ ਵਿਜੀਲੈਂਸ ਨੇ ਛਾਪਾ ਮਾਰਿਆ ਹੈ। ਵਿਜੀਲੈਂਸ ਵੱਲੋਂ ਇਸ ਛਾਪੇਮਾਰੀ ਦੇ ਸਹੀ ਕਾਰਨਾਂ ਦਾ ਅਜੇ ਤਕ ਪਤਾ ਨਹੀਂ ਲੱਗ ਸਕਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਵਿਜੀਲੈਂਸ ਵੱਲੋਂ ਇਹ ਕਾਰਵਾਈ ਵਾਹਿਦ ਸੰਧਰ ਸ਼ੂਗਰ ਮਿੱਲ ਦੀ ਜਾਇਦਾਦ ਦੇ ਲੈਣ-ਦੇਣ ਨੂੰ ਲੈ ਕੇ ਹੋ ਸਕਦੀ ਹੈ।