ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਛੋਟੇ ਸਿੱਧੂ ਨਾਲ ਜੁੜੇ ਸਾਰੇ ਦਸਤਾਵੇਜ਼ ਸੂਬਾ ਸਰਕਾਰ ਨੂੰ ਸੌਂਪ ਦਿੱਤੇ ਹਨ। ਬਲਕੌਰ ਸਿੰਘ ਮੁਤਾਬਕ ਕੁਝ ਦਿਨ ਪਹਿਲਾਂ ਉਨ੍ਹਾਂ ਨੂੰ ਸਰਕਾਰ ਦਾ ਨੋਟਿਸ ਮਿਲਿਆ ਸੀ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਹੋਰ ਜਾਣਕਾਰੀ ਮੰਗੇਗੀ ਤਾਂ ਉਹ ਵੀ ਦੇਵਾਂਗੇ। ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ IVF ਟ੍ਰੀਟਮੈਂਟ ਨੂੰ ਵਿਦੇਸ਼ ਵਿਚ ਇਸਤੇਮਾਲ ਕੀਤਾ ਗਿਆ। ਬੱਚੇ ਦਾ ਸਿਰਫ ਜਨਮ ਪੰਜਾਬ ਵਿਚ ਹੋਇਆ ਹੈ। IVF ਨਾਲ ਪ੍ਰੈਗਨੈਂਟ ਹੋਣ ਦੇ ਬਾਅਦ ਜ਼ਰੂਰੀ ਟ੍ਰੀਟਮੈਂਟ ਵੀ ਸਰਕਾਰੀ ਹਸਪਤਾਲ ਤੋਂ ਲਏ ਗਨ।
ਮੂਸੇਵਾਲਾ ਦੀ ਮਾਂ ਨੇ IVF ਤਕਨੀਕ ਜ਼ਰੀਏ 17 ਮਾਰਚ ਨੂੰ ਬੱਚੇ ਨੂੰ ਜਨਮ ਦਿੱਤਾ ਸੀ। ਕੇਂਦਰੀ ਸਿਹਤ ਮੰਤਰਾਲੇ ਨੇ ਇਸ ‘ਤੇ ਪੰਜਾਬ ਸਰਕਾਰ ਨੂੰ ਚਿੱਠੀ ਲਿਖ ਕੇ ਰਿਪੋਰਟ ਮੰਗੀ। ਕੇਂਦਰ ਵਲੋਂ ਪੰਜਾਬ ਦੇ ਸਿਹਤ ਸਕੱਤਰ ਨੂੰ ਭੇਜੀ ਗਈ ਚਿੱਠੀ ਵਿਚ ਅਸਿਸਟੇਡ ਰੀਪ੍ਰੋਡਕਟਿਵ ਟੈਕਨਾਲੋਜੀ ਐਕਟ ਦਾ ਹਵਾਲਾ ਦਿੱਤਾ ਗਿਆ। ਇਸ ਵਿਚ ਦੱਸਿਆ ਗਿਆ ਕਿ IVF ਤਕਨੀਕ ਨਾਲ ਬੱਚਾ ਪੈਦਾ ਕਰਨ ਲਈ ਮਹਿਲਾ ਦੀ ਉਮਰ 21 ਤੋਂ 50 ਸਾਲ ਵਿਚ ਹੋਣੀ ਚਾਹੀਦੀ ਹੈ ਪਰ ਸਿੱਧੂ ਦੀ ਮਾਂ ਚਰਨ ਕੌਰ ਨੇ 58 ਸਾਲ ਦੀ ਉਮਰ ਵਿਚ ਇਸ ਤਕਨੀਕ ਨਾਲ ਪ੍ਰੈਗਨੈਂਟ ਹੋ ਕੇ ਬੱਚੇ ਨੂੰ ਜਨਮ ਦਿੱਤਾ ਹੈ।
ਇਸ ਮਾਮਲੇ ‘ਚ ਪੰਜਾਬ ਸਰਕਾਰ ਨੇ ਸਿਹਤ ਸਕੱਤਰ ਨੂੰ ਨੋਟਿਸ ਜਾਰੀ ਕੀਤਾ ਹੈ। ਉਨ੍ਹਾਂਤੋਂ ਜਵਾਬ ਮੰਗਿਆ ਹੈ ਕਿ ਉਨ੍ਹਾਂ ਨੇ ਕਿਵੇਂ ਬਿਨਾਂ ਮੁੱਖ ਮੰਤਰੀ ਮਾਨ ਤੇ ਚੀਫ ਸਕੱਤਰ ਅਨੁਰਾਗ ਵਰਮਾ ਦੇ ਧਿਆਨ ਵਿਚ ਲਿਆਂਦੇ ਬਲਕੌਰ ਸਿੰਘ ਤੇ ਉਨ੍ਹਾਂ ਦੇ ਪਰਿਵਾਰ ਤੋਂ ਜਾਣਕਾਰੀ ਮੰਗੀ। ਉਨ੍ਹਾਂ ਨੂੰ ਇਹ ਜਵਾਬ 2 ਹਫਤਿਆਂ ਵਿਚ ਦੇਣਾ ਹੋਵੇਗਾ।