
Skip to content

ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਬਾਬੂ ਕਾਂਸ਼ੀ ਰਾਮ ਨੂੰ ਭੇਟ ਕੀਤੀ ਸ਼ਰਧਾਂਜਲੀ
ਕਿਹਾ—ਦੱਬੇ-ਕੁਚਲੇ ਵਰਗਾਂ ਦੇ ਹੱਕਾਂ, ਸਮਾਜਿਕ ਬਰਾਬਰੀ ਅਤੇ ਜਾਗਰੂਕਤਾ ਲਈ ਬਾਬੂ ਕਾਂਸ਼ੀ ਰਾਮ ਦਾ ਸੰਘਰਸ਼ ਹਮੇਸ਼ਾ ਪ੍ਰੇਰਨਾ ਦਿੰਦਾ ਰਹੇਗਾ
ਫਗਵਾੜਾ (ਪੰਕਜ): ਦਲਿਤ ਸਮਾਜ ਦੇ ਉੱਘੇ ਆਗੂ ਬਾਬੂ ਕਾਂਸ਼ੀ ਰਾਮ ਦੇ ਪਰਿਨਿਰਵਾਣ ਦਿਵਸ ਮੌਕੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ (ਰਿਟਾ. ਆਈ.ਏ.ਐੱਸ.) ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਉਨ੍ਹਾਂ ਨੂੰ ਨਿੱਘੀ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਵਿਧਾਇਕ ਧਾਲੀਵਾਲ ਨੇ ਹਦੀਆਬਾਦ ਸਥਿਤ ਹਾਕੂਪੁਰਾ ਪਾਰਕ ਵਿੱਚ ਬਾਬੂ ਕਾਂਸ਼ੀ ਰਾਮ ਦੇ ਬੁੱਤ ’ਤੇ ਫੁੱਲ-ਮਾਲਾਵਾਂ ਭੇਟ ਕਰਕੇ ਉਨ੍ਹਾਂ ਦੇ ਸਮਾਜਿਕ ਯੋਗਦਾਨ ਨੂੰ ਯਾਦ ਕੀਤਾ। ਇਸ ਦੌਰਾਨ ਕਾਂਗਰਸ ਪਾਰਟੀ ਦੇ ਕਈ ਆਗੂ ਅਤੇ ਵਰਕਰ ਵੀ ਮੌਜੂਦ ਰਹੇ।
ਬਾਬੂ ਕਾਂਸ਼ੀ ਰਾਮ ਦੇ ਸੰਘਰਸ਼ ਨੂੰ ਯਾਦ ਕਰਦਿਆਂ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਆਪਣਾ ਸਮੁੱਚਾ ਜੀਵਨ ਸਮਾਜ ਦੇ ਦੱਬੇ-ਕੁਚਲੇ ਅਤੇ ਪਛੜੇ ਵਰਗਾਂ ਨੂੰ ਜਾਗਰੂਕ ਕਰਨ, ਉਨ੍ਹਾਂ ਨੂੰ ਆਪਣੇ ਹੱਕਾਂ ਪ੍ਰਤੀ ਸੁਚੇਤ ਕਰਨ ਅਤੇ ਸਮਾਜਿਕ ਬਰਾਬਰੀ ਲਈ ਸੰਘਰਸ਼ ਕਰਨ ਵਾਸਤੇ ਸਮਰਪਿਤ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਇਹ ਅਹਿਸਾਸ ਕਰਵਾਇਆ ਕਿ ਜਾਗਰੂਕਤਾ, ਸਿੱਖਿਆ, ਏਕਤਾ ਅਤੇ ਆਪਣੇ ਅਧਿਕਾਰਾਂ ਦੀ ਸਮਝ ਹੀ ਸਮਾਜ ਨੂੰ ਤਰੱਕੀ ਦੇ ਰਾਹ ’ਤੇ ਅੱਗੇ ਲਿਜਾਣ ਦੇ ਮਹੱਤਵਪੂਰਨ ਸਾਧਨ ਹਨ।
ਉਨ੍ਹਾਂ ਕਿਹਾ ਕਿ ਬਾਬੂ ਕਾਂਸ਼ੀ ਰਾਮ ਦਾ ਸੰਘਰਸ਼ ਸਮਾਜਿਕ ਨਿਆਂ ਅਤੇ ਬਰਾਬਰੀ ਲਈ ਲੜਨ ਵਾਲਿਆਂ ਵਾਸਤੇ ਹਮੇਸ਼ਾ ਪ੍ਰੇਰਨਾ ਦਾ ਸਰੋਤ ਬਣਿਆ ਰਹੇਗਾ। ਉਨ੍ਹਾਂ ਵਰਗੀਆਂ ਮਹਾਨ ਸ਼ਖ਼ਸੀਅਤਾਂ ਕਿਸੇ ਇੱਕ ਸਿਆਸੀ ਪਾਰਟੀ ਜਾਂ ਵਰਗ ਤੱਕ ਸੀਮਤ ਨਹੀਂ ਹੁੰਦੀਆਂ, ਸਗੋਂ ਉਨ੍ਹਾਂ ਦੇ ਵਿਚਾਰ ਅਤੇ ਸੰਘਰਸ਼ ਸਮੁੱਚੇ ਸਮਾਜ ਲਈ ਮਹੱਤਵ ਰੱਖਦੇ ਹਨ। ਅਜਿਹੀਆਂ ਸ਼ਖ਼ਸੀਅਤਾਂ ਨੂੰ ਯਾਦ ਕਰਦਿਆਂ ਸਿਆਸੀ ਵਖਰੇਵਿਆਂ ਤੋਂ ਉੱਪਰ ਉੱਠ ਕੇ ਸ਼ਰਧਾਂਜਲੀ ਭੇਟ ਕਰਨਾ ਸਮਾਜਿਕ ਸਦਭਾਵਨਾ ਅਤੇ ਆਪਸੀ ਸਤਿਕਾਰ ਦਾ ਸੁਨੇਹਾ ਦਿੰਦਾ ਹੈ।
ਵਿਧਾਇਕ ਧਾਲੀਵਾਲ ਨੇ ਕਿਹਾ ਕਿ ਬਾਬੂ ਕਾਂਸ਼ੀ ਰਾਮ ਨੇ ਸਮਾਜ ਦੇ ਕਮਜ਼ੋਰ ਵਰਗਾਂ ਨੂੰ ਸਿਆਸੀ ਅਤੇ ਸਮਾਜਿਕ ਤੌਰ ’ਤੇ ਮਜ਼ਬੂਤ ਕਰਨ ਲਈ ਲੰਮਾ ਸੰਘਰਸ਼ ਕੀਤਾ। ਉਨ੍ਹਾਂ ਦਾ ਮੰਨਣਾ ਸੀ ਕਿ ਜਦੋਂ ਤੱਕ ਲੋਕ ਆਪਣੇ ਹੱਕਾਂ, ਜ਼ਿੰਮੇਵਾਰੀਆਂ ਅਤੇ ਸਮਾਜ ਵਿੱਚ ਆਪਣੀ ਭੂਮਿਕਾ ਪ੍ਰਤੀ ਜਾਗਰੂਕ ਨਹੀਂ ਹੁੰਦੇ, ਉਦੋਂ ਤੱਕ ਅਸਲ ਬਦਲਾਅ ਲਿਆਉਣਾ ਮੁਸ਼ਕਲ ਹੈ। ਉਨ੍ਹਾਂ ਵੱਲੋਂ ਚਲਾਈ ਗਈ ਜਾਗਰੂਕਤਾ ਦੀ ਲਹਿਰ ਨੇ ਦੇਸ਼ ਦੀ ਰਾਜਨੀਤੀ ਅਤੇ ਸਮਾਜਿਕ ਚੇਤਨਾ ’ਤੇ ਡੂੰਘਾ ਪ੍ਰਭਾਵ ਪਾਇਆ।
ਉਨ੍ਹਾਂ ਅੱਗੇ ਕਿਹਾ ਕਿ ਅਜੋਕੇ ਸਮੇਂ ਵਿੱਚ ਵੀ ਸਮਾਜਿਕ ਬਰਾਬਰੀ, ਆਪਸੀ ਸਦਭਾਵਨਾ ਅਤੇ ਹਰ ਵਰਗ ਨੂੰ ਬਣਦਾ ਮਾਣ-ਸਤਿਕਾਰ ਦੇਣਾ ਬੇਹੱਦ ਜ਼ਰੂਰੀ ਹੈ। ਬਾਬੂ ਕਾਂਸ਼ੀ ਰਾਮ ਦੀ ਸੋਚ ਅਤੇ ਉਨ੍ਹਾਂ ਦਾ ਸੰਘਰਸ਼ ਆਉਣ ਵਾਲੀਆਂ ਪੀੜ੍ਹੀਆਂ ਨੂੰ ਵੀ ਇਨ੍ਹਾਂ ਉਦੇਸ਼ਾਂ ਦੀ ਪ੍ਰਾਪਤੀ ਲਈ ਪ੍ਰੇਰਿਤ ਕਰਦਾ ਰਹੇਗਾ।
ਇਸ ਮੌਕੇ ਬਲਵਿੰਦਰ ਸਿੰਘ ਧਾਲੀਵਾਲ ਦੇ ਨਾਲ ਮੌਜੂਦ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਨੇ ਵੀ ਬਾਬੂ ਕਾਂਸ਼ੀ ਰਾਮ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੇ ਸਮਾਜਿਕ ਯੋਗਦਾਨ ਨੂੰ ਸਿਜਦਾ ਕੀਤਾ।
ਇਹ ਆਗੂ ਰਹੇ ਮੌਜੂਦ: ਕਾਂਗਰਸ ਪਾਰਟੀ ਦੇ ਬਲਾਕ ਫਗਵਾੜਾ ਸ਼ਹਿਰੀ ਪ੍ਰਧਾਨ ਨਰੇਸ਼ ਭਾਰਦਵਾਜ, ਦਿਹਾਤੀ ਪ੍ਰਧਾਨ ਵਿੱਕੀ ਵਾਲੀਆ, ਡੇਲੀਗੇਟ ਪੰਜਾਬ ਗੁਰਜੀਤ ਪਾਲ ਵਾਲੀਆ, ਕੌਂਸਲਰ ਸੰਜੀਵ ਬੁੱਗਾ, ਜਗਜੀਤ ਸਿੰਘ ਬਿੱਟੂ, ਗੁਰਦਿਆਲ ਸਿੰਘ, ਕੌਂਸਲਰ ਬਲਵੰਤ ਰਾਏ, ਕੌਂਸਲਰ ਸੌਰਵ ਜੋਸ਼ੀ, ਤਜਿੰਦਰ ਬਾਵਾ, ਵਿਨੋਦ ਵਿਰਮਾਨੀ, ਸੰਜੀਵ ਟੀਟੂ, ਕੌਂਸਲਰ ਗੁਰਪ੍ਰੀਤ ਕੌਰ ਜੰਡੂ, ਕੌਂਸਲਰ ਜਤਿੰਦਰ ਵਰਮਾਨੀ, ਡਾ. ਰਮਨ ਸ਼ਰਮਾ, ਅਮਰਜੀਤ ਨਿੱਝਰ, ਅਨਿਲ ਪਾਲ, ਕੁਲਵੰਤ ਰਾਏ ਕਾਲੀ, ਬੌਬੀ ਨਾਹਰ, ਯੋਗੇਸ਼ ਕੌਲ, ਲਹਿੰਬਰ ਰਾਮ, ਜੋਗਾ ਰਾਮ, ਜੋਏ ਉੱਪਲ, ਤੁਲਸੀ ਰਾਮ ਖੋਸਲਾ, ਕਿਸ਼ੋਰੀ ਲਾਲ, ਪ੍ਰੋ. ਰਾਮ ਪਾਲ, ਅਵਿਨਾਸ਼ ਗੁਪਤਾ ਬਾਸ਼ੀ, ਹਰਬੰਸ ਲਾਲ, ਅਸ਼ੋਕ ਮਨੀਲਾ, ਮੁਨੀਸ਼ ਡੱਲਾ, ਮਿੰਦੀ ਮਾਨ, ਸੋਹਣ ਸਿੰਘ, ਸੁਨੀਲ ਪਾਂਡੇ, ਮੁਲਖ ਰਾਜ ਟੋਨੀ, ਕੁਲਵਿੰਦਰ ਲੱਡੂ, ਵਿਮਲ ਵਿਰਮਾਨੀ, ਕਰਮਜੀਤ ਬਿੱਟੂ, ਨਰਿੰਦਰ ਸਿੰਘ ਠੇਕੇਦਾਰ, ਪ੍ਰਦੀਪ ਲਾਮਾ, ਅਨੂ ਸਹੋਤਾ, ਹੈਪੀ ਡਾਬਰ, ਸ਼ੰਕਰ ਝਾਂਜੀ, ਦਰਸ਼ਨ ਸਿੰਘ, ਅੰਕੁਸ਼ ਧੀਮਾਨ, ਸ਼ਮਸ਼ੇਰ ਭਾਰਤੀ, ਪਵਨ ਕੁਮਾਰ, ਨਰਿੰਦਰ ਸਿੰਘ, ਮੋਹਨ ਸਿੰਘ, ਪਿੰਕੀ ਮੇਹਲੀ ਗੇਟ, ਉੱਜਵਲ ਪ੍ਰਭਾਕਰ, ਸਾਹਿਲ ਵੋਹਰਾ, ਰਾਹੁਲ ਕਰਵਲ, ਅਸ਼ੋਕ ਕੋਟਰਾਨੀ, ਵਿਪਨ ਸ਼ਰਮਾ, ਤਰਨਜੀਤ ਸਿੰਘ ਨਾਮਧਾਰੀ, ਧਰਮਿੰਦਰ, ਵਰਿੰਦਰ ਢੀਂਗਰਾ, ਨਰਿੰਦਰ ਮਾਹੀ, ਬਲਦੇਵ ਪਾਹਵਾ, ਭਗਤ ਰਾਮ, ਹੁਕਮ ਚੰਦ, ਭਾਗਮਲ, ਜਤਿੰਦਰ ਕੌਰ, ਸ਼ੁੱਭ ਸ਼ਰਮਾ, ਗੁਰਵਿੰਦਰ ਸਿੰਘ ਗੈਵੀ, ਤਰਸੇਮ ਕਲੂਚਾ, ਅਸ਼ਵਨੀ ਸਹੋਤਾ, ਸੱਤੀ ਸੁਖਚੈਨ ਨਗਰ, ਮੇਜਰ ਸਿੰਘ ਸੈਣੀ, ਗੁਲਜ਼ਾਰ ਸਿੰਘ, ਦਿਲਜੀਤ ਸਿੰਘ, ਵਿਨੋਦ ਸੌਂਧੀ, ਲੱਕੀ, ਸੋਹਣ ਸਿੰਘ ਭਿੰਡਰ, ਪ੍ਰੇਮ ਪਾਲ ਸਰੋਆ, ਐੱਸ. ਕੇ. ਬਹਿਲ, ਅਸ਼ਵਨੀ ਕੁਮਾਰ ਅਤੇ ਅਮਰੀਕ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।

Related