Skip to content
ਬਰਨਾਲਾ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ ਸੁੱਖਾ ਦੁੱਨੇਕੇ ਗੈਂਗ ਨਾਲ ਸਬੰਧ ਰੱਖਣ ਵਾਲੇ ਨਾਮੀ ਗੈਂਗਸਟਰ ਲਵਪ੍ਰੀਤ ਸਿੰਘ ਜੰਡੂ ਨੂੰ ਪਿਸਟਲ ਸਮੇਤ ਕਾਬੂ ਕਰ ਲਿਆ। ਦੋਹਾਂ ਪਾਸਿਓਂ ਹੋਈ ਗੋਲੀਬਾਰੀ ਵਿੱਚ ਗੈਂਗਸਟਰ ਦੇ ਲੱਤ ਵਿੱਚ ਗੋਲੀ ਲੱਗੀ। ਇਹ ਘਟਨਾ ਸਵੇਰੇ 5:30 ਵਜੇ ਬਰਨਾਲਾ-ਮੋਗਾ ਨੈਸ਼ਨਲ ਹਾਈਵੇ ਤੇ ਪਿੰਡ ਵਿਧਾਤਾ ਟੱਲੇਵਾਲ ਨੇੜੇ ਵਾਪਰੀ।
ਇਸ ਮਾਮਲੇ ਨੂੰ ਲੈ ਕੇ ਬਰਨਾਲਾ ਦੇ SSP ਸਰਫਰਾਜ਼ ਆਲਮ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਡੀਜੀਪੀ ਪੰਜਾਬ ਦੇ ਹੁਕਮਾਂ ਤੇ ਐਂਟੀ ਗੈਂਗਸਟਰ ਮੁਹਿੰਮ ਤਹਿਤ ਬਰਨਾਲਾ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਨੂੰ ਲੈ ਕੇ ਪੁਲਿਸ ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਵਿਧਾਤਾ ਲਿੰਕ ਸੜਕ ਉੱਪਰ ਵਿਖੇ ਅੱਜ ਸਵੇਰੇ:5.15 ਵਜੇ ਦੇ ਕਰੀਬ ਪੁਲਿਸ ਨਾਕਾ ਲਾਇਆ ਗਿਆ ਸੀ। ਤਾਂ ਇੱਕ ਸ਼ੱਕੀ ਵਿਅਕਤੀ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਵਿਧਾਤਾ ਲਿੰਕ ਸੜਕ ਉੱਪਰ ਆ ਰਿਹਾ ਸੀ, ਜਿੱਥੇ ਲੱਗੇ ਪੁਲਿਸ ਨਾਕੇ ਦੌਰਾਨ ਪੁਲਿਸ ਵੱਲੋਂ ਜਦ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੋਟਰਸਾਈਕਲ ਸਵਾਰ ਵਿਅਕਤੀ ਨੇ ਪੁਲਿਸ ਉੱਪਰ 2 ਰਾਊਂਡ ਫਾਇਰ ਕਰ ਦਿੱਤੇ। ਜਿਸ ਦੌਰਾਨ ਪੁਲਿਸ ਨੇ ਵੀ ਜਵਾਬੀ ਫਾਇਰਿੰਗ ਦੌਰਾਨ ਉਸ ਤੇ 2 ਰਾਊਂਡ ਫਾਇਰ ਕੀਤੇ ਜਿਸ ਦੌਰਾਨ ਮੋਟਰਸਾਈਕਲ ਸਵਾਰ ਦੇ ਲੱਤ ‘ਤੇ ਗੋਲੀ ਲੱਗ ਗਈ ਅਤੇ ਪੁਲਿਸ ਨੇ ਉਸ ਨੂੰ ਮੌਕੇ ‘ਤੇ ਦਬੋਚ ਲਿਆ।
ਪੁਲਿਸ ਨੇ ਜਦ ਉਸ ਬਾਰੇ ਜਾਣਕਾਰੀ ਹਾਸਿਲ ਕੀਤੀ ਤਾਂ ਇਹ ਪਤਾ ਲੱਗਾ ਕਿ ਮੋਟਰਸਾਈਕਲ ਸਵਾਰ ਵਿਅਕਤੀ ਸੁੱਖਾ ਦੁਨੇਕੇ ਗੈਂਗ ਨਾਲ ਸਬੰਧ ਰੱਖਣ ਵਾਲਾ ਨਾਮੀ ਗੈਂਗਸਟਰ ਲਵਪ੍ਰੀਤ ਸਿੰਘ ਜੰਡੂ ਹੈ। ਜਿਸ ਖ਼ਿਲਾਫ਼ ਬਰਨਾਲਾ, ਮੋਗਾ ਅਤੇ ਲੁਧਿਆਣਾ ਵਿੱਚ ਵੱਖੋ-ਵੱਖਰੇ ਕਤਲ, ਫਿਰੋਤੀ ਸਮੇਤ ਆਰਮ ਐਕਟ ਦੇ ਕਈ ਮੁਕਦਮੇ ਦਰਜ ਹਨ, ਜਿਸਨੂੰ ਪੁਲਿਸ ਵੱਲੋਂ ਤਲਾਸ਼ ਕੀਤਾ ਜਾ ਰਿਹਾ ਸੀ। ਪਰ ਉਹ ਅੱਜ ਜਿਲ੍ਹਾ ਬਰਨਾਲਾ ਦੇ ਪਿੰਡ ਵਿਧਾਤਾ ਲਿੰਕ ਸੜਕ ਤੇ ਜਾ ਰਿਹਾ ਸੀ ਤਾਂ ਉਸਨੇ ਪੁਲਿਸ ਨੂੰ ਦੇਖਕੇ ਪੁਲਿਸ ਉੱਪਰ ਫਾਇਰਿੰਗ ਕਰ ਦਿੱਤੀ, ਜਿਸ ਦੌਰਾਨ ਪੁਲਿਸ ਦੀ ਗੱਡੀ ਉੱਪਰ ਫਾਇਰ ਲੱਗੇ ਅਤੇ ਪੁਲਿਸ ਦੀ ਜਵਾਬੀ ਫਾਇਰਿੰਗ ਦੌਰਾਨ ਗੈਂਗਸਟਰ ਲਵਪ੍ਰੀਤ ਸਿੰਘ ਜੰਡੂ ਦੀ ਲੱਤ ਵਿੱਚ ਗੋਲੀ ਲੱਗਣ ਕਾਰਨ ਉਹ ਵੀ ਜ਼ਖਮੀ ਹੋ ਗਿਆ।
ਇਸ ਮੌਕੇ SSP ਸਰਫਰਾਜ਼ ਆਲਮ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਲਗਾਤਾਰ ਗੈਂਗਸਟਰਾਂ ਖ਼ਿਲਾਫ਼ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਜਿਹਦੇ ਤਹਿਤ ਇਹ ਗੈਂਗਸਟਰ ਲਵਪ੍ਰੀਤ ਸਿੰਘ ਜੰਡੂ ਪੁਲਿਸ ਨੂੰ ਲੋੜੀਂਦਾ ਸੀ। ਪੁਲਿਸ ਇਸ ਮਾਮਲੇ ਦੀ ਡੁੰਘਾਈ ਨਾਲ ਜਾਂਚ ਪੜਤਾਲ ਕਰ ਰਹੀ ਹੈ। ਤਾਂ ਜੋ ਕੋਈ ਹੋਰ ਵੀ ਵੱਡੇ ਖੁਲਾਸੇ ਹੋਣ ਦੀ ਉਮੀਦ ਹੈ। ਗ੍ਰਿਫਤਾਰ ਕੀਤੇ ਗਏ ਇਸ ਗੈਂਗਸਟਰ ਲਵਪ੍ਰੀਤ ਸਿੰਘ ਜੰਡੂ ਤੋਂ ਇੱਕ ਪਿਸਟਲ, ਮੋਟਰਸਾਈਕਲ ਅਤੇ ਫਾਇਰ ਕੀਤੇ ਹੋਏ ਗੋਲੀ ਦੇ ਹੋਲ ਵੀ ਬਰਾਮਦ ਕੀਤੇ ਹਨ। ਇਸ ਕਾਰਵਾਈ ਨੂੰ ਲੈ ਕੇ ਬਰਨਾਲਾ ਪੁਲਿਸ, ਪੁਲਿਸ ਥਾਣਾ ਟਲੇਵਾਲ ਸਮੇਤ CIA ਸਟਾਫ ਹੰਡਿਆਇਆ ਨੇ ਗੈਂਗਸਟਰ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ।
Post Views: 2,032
Related