
Skip to content

ਬੱਸੀ ਪਠਾਣਾ (ਅਰਸ਼ਦੀਪ ਸਿੰਘ ਕਾਲੜਾ) : ਸਾਂਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਦੀ ਭੈਣ ਅੰਮ੍ਰਿਤ ਕੌਰ ਮਲੋਆ ਨੇ ਬੱਸੀ ਪਠਾਣਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦੇ ਇਸ ਐਲਾਨ ਨਾਲ ਇਲਾਕੇ ਦੀ ਸਿਆਸਤ ਵਿੱਚ ਨਵਾਂ ਸਿਆਸੀ ਸਮੀਕਰਨ ਬਣਨ ਦੇ ਆਸਾਰ ਹਨ।
ਅੰਮ੍ਰਿਤ ਕੌਰ ਮਲੋਆ ਨੇ ਕਿਹਾ ਕਿ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ ਬੱਸੀ ਪਠਾਣਾ ਦੀ ਸੀਟ ਸਤਵੰਤ ਸਿੰਘ ਨੂੰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਥ ਦੇ ਦਾਅਵੇਦਾਰਾਂ ਨੂੰ ਇਹ ਸੋਚਣਾ ਚਾਹੀਦਾ ਸੀ ਕਿ ਉਹ ਕਾਫ਼ੀ ਸਮੇਂ ਤੋਂ ਇਸ ਹਲਕੇ ਵਿੱਚ ਚੋਣ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ, “ਮੇਰੀ ਸੀਟ ਸਤਵੰਤ ਸਿੰਘ ਨੂੰ ਦੇ ਦਿੱਤੀ ਗਈ ਹੈ। ਮੈਂ ਚੋਣ ਲੜਾਂਗੀ ਅਤੇ ਮੈਨੂੰ ਸੰਗਤ ਦਾ ਪੂਰਾ ਸਾਥ ਮਿਲੇਗਾ।”
ਦੂਜੇ ਪਾਸੇ ਬੱਸੀ ਪਠਾਣਾ ਤੋਂ ਉਮੀਦਵਾਰ ਸਤਵੰਤ ਸਿੰਘ ਨੇ ਅੰਮ੍ਰਿਤ ਕੌਰ ਮਲੋਆ ਦੇ ਆਜ਼ਾਦ ਚੋਣ ਲੜਨ ਦੇ ਐਲਾਨ ’ਤੇ ਕਿਹਾ ਕਿ ਬੱਸੀ ਪਠਾਣਾ ਉਨ੍ਹਾਂ ਦਾ ਇਲਾਕਾ ਹੈ ਅਤੇ ਉਹ ਪਿਛਲੇ ਕਈ ਸਾਲਾਂ ਤੋਂ ਇੱਥੇ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅੰਮ੍ਰਿਤ ਕੌਰ ਮਲੋਆ ਨੂੰ ਆਜ਼ਾਦ ਚੋਣ ਲੜਨ ਦਾ ਐਲਾਨ ਕਰਨ ਦੀ ਬਜਾਏ ਕਿਸੇ ਹੋਰ ਸੀਟ ਤੋਂ ਚੋਣ ਲੜਨ ਬਾਰੇ ਸੋਚਣਾ ਚਾਹੀਦਾ ਸੀ।
ਦੋਵਾਂ ਆਗੂਆਂ ਦੇ ਬਿਆਨਾਂ ਤੋਂ ਬਾਅਦ ਬੱਸੀ ਪਠਾਣਾ ਦੀ ਚੋਣ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ਼ ਹੋਣ ਦੀ ਸੰਭਾਵਨਾ ਹੈ।

Related