ਜਲੰਧਰ,(ਵਿੱਕੀ ਸੁਰੀ)- ਜਲੰਧਰ ਦੇ ਬਸਤੀ ਬਾਵਾ ਖੇਲ ਦੀ ਪੁਲਸ ਵਲੋਂ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

     
    ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਨਿਰਲੇਪ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਕੁਲਵਿੰਦਰ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ’ਤੇ ਸੀ। ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਜਲੰਧਰ ਦੇ ਜੇਪੀ ਨਗਰ ਦੇ ਮਾਰਕੀਟ ਵਿੱਚ ਦੋ ਵਿਅਕਤੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ਵਿੱਚ ਘੁੰਮ ਰਹੇ ਹਨ, ਜਿਸ ’ਤੇ ਉਨ੍ਹਾਂ ਦੀ ਪੁਲਸ ਪਾਰਟੀ ਨੇ ਉਥੇ ਜਾ ਕੇ ਉਕਤ ਦੋ ਵਿਅਕਤੀਆਂ ਨੂੰ ਕਾਬੂ ਕਰ ਲਿਆ ਅਤੇ ਇਨ੍ਹਾਂ ਕੋਲੋ ਇਕ ਸੱਬਲ ਤੇ ਛੁਰਾ ਸਣੇ ਬਰਾਮਦ ਕੀਤਾ ਗਿਆ।

    ਥਾਣਾ ਮੁਖੀ ਨੇ ਦੱਸਿਆ ਕਿ ਇਹ 2/9/21 ਨੂੰ ਹੀ ਜੇਲ੍ਹ ਤੋਂ ਦੋਵੇਂ ਬਾਹਰ ਆਏ ਸਨ, ਜਿਨ੍ਹਾਂ ਨੇ ਬਾਹਰ ਆਉਣ ’ਤੇ ਹੀ ਮੁੜ ਤੋਂ ਅਜਿਹੀ ਵਾਰਦਾਤਾਂ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿੱਤਾ। ਦੋਸ਼ੀਆਂ ਦੀ ਪਛਾਣ ਰਜੇਸ਼ ਕੁਮਾਰ ਤੇ ਲਵ ਕੁਮਾਰ ਨਿਵਾਸੀ ਜਲੰਧਰ ਦੇ ਰਾਮਾ ਮੰਡੀ ਵਜੋਂ ਹੋਈ ਹੈ। ਪੁਲਿਸ ਵੱਲੋਂ ਇਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਪੁਲਸ ਦਾ ਕਹਿਣਾ ਹੈ ਕਿ ਇਨ੍ਹਾਂ ਤੋਂ ਹੋਰ ਵੀ ਵਾਰਦਾਤਾਂ ਟਰੇਸ ਹੋ ਸਕਦੀਆਂ ਹਨ।