
Skip to content

ਅਮਿਤ ਨਖਵਾਲ:- ਬਟਾਲਾ, 24 ਜੂਨ : ਬਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਮੰਗਲਵਾਰ ਰਾਤ ਇੱਕ ਦਿਲ ਦਹਲਾ ਦੇਣ ਵਾਲੀ ਘਟਨਾ ਵਾਪਰੀ, ਜਿੱਥੇ ਜ਼ਮੀਨੀ ਵਿਵਾਦ ਨੇ ਖੂਨੀ ਰੂਪ ਧਾਰ ਲਿਆ। ਜਾਣਕਾਰੀ ਅਨੁਸਾਰ ਇੱਕ ਨੌਜਵਾਨ ਨੇ ਅੰਨ੍ਹੇਵਾਹ ਗੋਲੀਬਾਰੀ ਕਰਕੇ ਆਪਣੀ ਚਾਚੀ ਅਤੇ ਨਾਬਾਲਗ ਚਚੇਰੇ ਭਰਾ ਦੀ ਹੱਤਿਆ ਕਰ ਦਿੱਤੀ।
ਘਟਨਾ ਦੌਰਾਨ ਮੁਲਜ਼ਮ ਨੂੰ ਰੋਕਣ ਲਈ ਅੱਗੇ ਆਏ ਉਸਦੇ ਫੌਜੀ ਦੋਸਤ ਨੂੰ ਵੀ ਗੋਲੀ ਮਾਰ ਦਿੱਤੀ ਗਈ, ਜਿਸ ਕਾਰਨ ਉਸਦੀ ਵੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਨੇ ਖੁਦ ਨੂੰ ਵੀ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ।
ਇਸ ਖੂਨੀ ਸੰਘਰਸ਼ ਨਾਲ ਪੂਰੇ ਪਿੰਡ ਅਤੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਗੋਲੀਆਂ ਦੀ ਤਾੜ-ਤਾੜ ਨਾਲ ਪਿੰਡ ਮੁੰਡੀ ਕਰਾਲ ਦੇ ਲੋਕ ਸਹਿਮ ਉੱਠੇ। ਘਟਨਾ ਮੰਗਲਵਾਰ ਰਾਤ ਕਰੀਬ 11 ਵਜੇ ਦੀ ਦੱਸੀ ਜਾ ਰਹੀ ਹੈ।
ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਸ ਵੱਲੋਂ ਘਟਨਾ ਦੇ ਕਾਰਨਾਂ ਅਤੇ ਸਾਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਸ ਦਰਦਨਾਕ ਘਟਨਾ ਨੇ ਪੂਰੇ ਇਲਾਕੇ ਨੂੰ ਹਿਲਾ ਕੇ ਰੱਖ ਦਿੱਤਾ ਹੈ ਅਤੇ ਪਿੰਡ ਵਿੱਚ ਸੋਗ ਦੀ ਲਹਿਰ ਹੈ।

Related