ਸ੍ਰੀ ਮੁਕਤਸਰ ਸਾਹਿਬ, 19 ਮਾਰਚ (ਵਿਪਨ ਮਿੱਤਲ) ਦੇਸ਼ ਦੇ ਸਰਵਪੱਖੀ ਅਤੇ ਸਾਰਥਿਕ ਵਿਕਾਸ ਵਿਚ ਨੌਜਵਾਨ ਵਰਗ ਦੀ ਬੜੀ ਅਹਿਮ ਭੂਮਿਕਾ ਹੁੰਦੀ ਹੈ। ਸਮੁੱਚੇ ਸਮਾਜ ਦਾ ਭਵਿੱਖ ਸੰਵਾਰਨ ਵਿਚ ਇਹੀ ਵਰਗ ਸਭ ਤੋਂ ਵੱਡਾ ਰੋਲ ਅਦਾ ਕਰਦਾ ਹੈ। ਦੇਸ਼ ਦੀਆਂ ਆਮ ਚੋਣਾਂ ਅਤੇ ਲੋਕਤੰਤਰ ਨੂੰ ਮਜਬੂਤ ਕਰਨ ਲਈ ਨੌਜਵਾਨ ਪੀੜੀ ਦਾ ਮਹੱਤਵ ਬਹੁਤ ਜ਼ਿਆਦਾ ਹੁੰਦਾ ਹੈ। ਸਮਾਜ ਦੇ ਭਲੇ ਅਤੇ ਵਿਕਾਸ ਨੂੰ ਸਮਰਪਿਤ ਪ੍ਰਮੁੱਖ ਗੈਰ ਸਰਕਾਰੀ ਸਮਾਜ ਸੇਵੀ ਸੰਸਥਾ ਮੁਕਤਸਰ ਵਿਕਾਸ ਮਿਸ਼ਨ ਵੱਲੋਂ ਫਸਟ ਟਾਇਮ ਵੋਟਰਾਂ (ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ) ਨੂੰ ਸ਼ੁਭ ਇੱਛਾਵਾਂ ਦੇਣ ਲਈ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਜਾਵੇਗੀ। ਇਹ ਜਾਣਕਾਰੀ ਅੱਜ ਇਥੇ ਵਿਕਾਸ ਮਿਸ਼ਨ ਦੇ ਪ੍ਰਧਾਨ ਪ੍ਰਸਿਧ ਸਮਾਜ ਸੇਵਕ ਜਗਦੀਸ਼ ਰਾਏ ਢੋਸੀਵਾਲ ਨੇ ਦਿਤੀ ਹੈ। ਜਾਣਕਾਰੀ ਦਿੰਦੇ ਹੋਏ ਉਨ੍ਹਾਂ ਅੱਗੇ ਦੱਸਿਆ ਹੈ ਕਿ ਮੀਟਿੰਗ ਦੌਰਾਨ 13 ਫਸਟ ਟਾਇਮ ਵੋਟਰਾਂ ਰਾਹੀਂ ਸਮੁੱਚੇ ਫਸਟ ਟਾਇਮ ਵੋਟਰਾਂ ਨੂੰ ਸ਼ੁਭ ਇੱਛਾਵਾਂ ਭੇਂਟ ਕੀਤੀਆਂ ਜਾਣਗੀਆਂ। ਮੀਟਿੰਗ ਦੌਰਾਨ ਇਹਨਾਂ ਫਸਟ ਟਾਇਮ ਵੋਟਰਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਜਾਵੇਗਾ। ਪ੍ਰਧਾਨ ਢੋਸੀਵਾਲ ਨੇ ਅੱਗੇ ਇਹ ਵੀ ਜਾਣਕਾਰੀ ਦਿਤੀ ਹੈ ਕਿ ਉਕਤ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਫਸਟ ਟਾਇਮ ਵੋਟਰ ਤੋਂ ਹੀ ਕਰਵਾਈ ਜਾਵੇਗੀ। ਮੀਟਿੰਗ ਦੌਰਾਨ ਮਿਸ਼ਨ ਦੇ ਸਮੂਹ ਅਹੁਦੇਦਾਰ ਅਤੇ ਮੈਂਬਰ ਸ਼ਾਮਿਲ ਹੋਣਗੇ। ਮਿਸ਼ਨ ਵੱਲੋਂ ਫਸਟ ਟਾਇਮ ਵੋਟਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣੇ ਨਾਮ ਅਤੇ ਵੋਟਰ ਕਾਰਡ ਦੀ ਫੋਟੋ ਇਕ ਹਫਤੇ ਦੇ ਅੰਦਰ ਮਿਸ਼ਨ ਦੇ ਵਟਸਐੱਪ ਨੰ: 99144-23732 ’ਤੇ ਭੇਜ ਦੇਣ। ਸਭ ਤੋਂ ਪਹਿਲਾਂ ਆਪਣਾ ਨਾਮ ਭੇਜਣ ਵਾਲਾ ਫਸਟ ਟਾਇਮ ਵੋਟਰ ਹੀ ਮੀਟਿੰਗ ਦੀ ਪ੍ਰਧਾਨਗੀ ਕਰੇਗਾ।