ਭਿਆਨਕ ਗਰਮੀ ਦੇ ਚੱਲਦਿਆਂ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸਕੂਲਾਂ ਤੇ ਸਰਕਾਰੀ ਦਫ਼ਤਰਾਂ ਦੇ ਸਮੇਂ ’ਚ ਬਦਲਾਅ

ਚੰਡੀਗੜ੍ਹ: ਪੰਜਾਬ ਵਿੱਚ ਪੈ ਰਹੀ ਭਿਆਨਕ ਗਰਮੀ ਨੂੰ ਦੇਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ Bhagwant Mann ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਵੱਲੋਂ ਜਾਰੀ ਨਵੇਂ ਹੁਕਮਾਂ ਅਨੁਸਾਰ ਹੁਣ ਸਾਰੇ ਸਰਕਾਰੀ ਸਕੂਲ ਅਤੇ ਸਰਕਾਰੀ ਦਫ਼ਤਰ ਸਵੇਰੇ 7:30 ਵਜੇ ਖੁੱਲਣਗੇ, ਜਦਕਿ ਦੁਪਹਿਰ 1:30 ਵਜੇ ਬੰਦ ਕਰ ਦਿੱਤੇ ਜਾਣਗੇ।

ਇਹ ਫੈਸਲਾ ਲੋਕਾਂ ਨੂੰ ਤਿੱਖੀ ਧੁੱਪ ਅਤੇ ਲੂ ਤੋਂ ਬਚਾਉਣ ਲਈ ਲਿਆ ਗਿਆ ਹੈ। ਸਰਕਾਰ ਦਾ ਮੰਨਣਾ ਹੈ ਕਿ ਬਦਲੇ ਹੋਏ ਸਮਿਆਂ ਨਾਲ ਵਿਦਿਆਰਥੀਆਂ, ਅਧਿਆਪਕਾਂ ਅਤੇ ਸਰਕਾਰੀ ਕਰਮਚਾਰੀਆਂ ਨੂੰ ਗਰਮੀ ਤੋਂ ਕਾਫੀ ਰਾਹਤ ਮਿਲੇਗੀ। ਪੰਜਾਬ ਸਰਕਾਰ ਵੱਲੋਂ ਸਾਰੇ ਵਿਭਾਗਾਂ ਨੂੰ ਨਵੇਂ ਸਮਿਆਂ ਦੀ ਪਾਲਣਾ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।