ਚੰਡੀਗੜ੍ਹ- ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨਾਂ ਦੇ ਵਿਰੋਧ ਨੂੰ ਇਕ ਸਾਲ ਤੋਂ ਉੱਪਰ ਹੋ ਗਿਆ ਹੈ। ਜਿਸ ‘ਤੇ ਕਿਸਾਨ ਜਥੇਬੰਦੀਆਂ ਨੇ 27 ਸਤੰਬਰ (ਸੋਮਵਾਰ) ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ ਅਤੇ ਹੋਰ ਸੰਗਠਨਾਂ ਨੂੰ ਭਾਰਤ ਬੰਦ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਕਿਸਾਨ ਜਥੇਬੰਦੀਆਂ ਨੇ ਰਾਸ਼ਟਰੀ ਰਾਜਨੀਤਕ ਪਾਰਟੀਆਂ, ਟਰੇਡ ਯੂਨੀਅਨਾਂ, ਕਿਸਾਨ ਯੂਨੀਅਨਾਂ, ਨੌਜਵਾਨਾਂ, ਅਧਿਆਪਕਾਂ, ਵਿਦਿਆਰਥੀਆਂ, ਔਰਤਾਂ, ਟਰੇਡ ਯੂਨੀਅਨਾਂ ਨੂੰ 27 ਸਤੰਬਰ ਨੂੰ ਦਿੱਤੇ ਭਾਰਤ ਬੰਦ ਨੂੰ ਸਫਲ ਬਣਾਉਣ ਦੀ ਅਪੀਲ ਵੀ ਕੀਤੀ ਹੈ।

    ਭਾਰਤ ਬੰਦ ਦੌਰਾਨ ਇਨ੍ਹਾਂ ਥਾਵਾਂ ‘ਤੇ ਦਿੱਤਾ ਜਾਵੇਗਾ ਧਰਨਾ