ਜਲੰਧਰ,(ਵਿੱਕੀ ਸੂਰੀ)- ਜਲੰਧਰ ’ਚ ਥਾਣਾ ਭਾਰਗੋ ਕੈਂਪ ਦੀ ਪੁਲਸ ਵਲੋਂ ਬੀਤੇ ਦਿਨ ਬਸਤੀ ਸ਼ੇਖ ਮੁਹੱਲਾ ਕੋਟ ਵਿਖੇ ਨਾਕਾਬੰਦੀ ਕੀਤੀ ਗਈ ਸੀ। ਇਸ ਨਾਕਾਬੰਦੀ ਦੌਰਾਨ ਪੁਲਸ ਨੇ ਇਕ ਵਿਅਕਤੀ ਨੂੰ ਚੈਕਿੰਗ ਲਈ ਰੁਕਣ ਵਾਸਤੇ ਕਿਹਾ, ਜਦੋਂ ਪੁਲਸ ਵਲੋਂ ਉਕਤ ਵਿਅਕਤੀ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਨਜ਼ਾਇਜ਼ ਸ਼ਰਾਬ ਦੀਆਂ 10 ਬੋਤਲਾਂ ਬਰਾਮਦ ਕੀਤੀ। ਪੁਲਸ ਵਲੋਂ ਉਕਤ ਵਿਅਕਤੀ ਨੂੰ ਹਿਰਾਸਤ ’ਚ ਲੈ ਲਿਆ ਗਿਆ ਹੈ। ਇਸ ਮੌਕੇ ਏ. ਐੱਸ. ਆਈ. ਗੋਪਾਲ ਸਿੰਘ ਅਤੇ ਏ. ਐੱਸ. ਆਈ. ਓਮ ਪ੍ਰਕਾਸ਼ ਪੁਲਸ ਪਾਰਟੀ ਸਮੇਤ ਨਾਕੇ ’ਤੇ ਮੌਜ਼ੂਦ ਸਨ।