
Skip to content

ਪੰਜਾਬ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨਵੇਂ ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਐਲਾਨ ਕੀਤਾ ਹੈ ਕਿ ਪਾਰਟੀ ਦਾ ਮੁੱਖ ਟੀਚਾ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪੰਜਾਬ ਅੰਦਰ ਆਪਣੀ ਸਰਕਾਰ ਬਣਾਉਣਾ ਹੈ। ਹੁਸ਼ਿਆਰਪੁਰ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਜਪਾ ਨੇ ਇਸ ਮਿਸ਼ਨ ਲਈ ਹੁਣੇ ਤੋਂ ਹੀ ਸੰਗਠਨਾਤਮਕ ਮਜ਼ਬੂਤੀ ਅਤੇ ਚੋਣੀ ਰਣਨੀਤੀ ‘ਤੇ ਕੰਮ ਸ਼ੁਰੂ ਕਰ ਦਿੱਤਾ ਹੈ।
ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ ਦੇ ਨਿਵਾਸ ਸਥਾਨ ‘ਤੇ ਹੋਈ ਗੱਲਬਾਤ ਦੌਰਾਨ ਢਿੱਲੋਂ ਨੇ ਕਿਹਾ ਕਿ ਉਹ ਸਾਂਪਲਾ ਦੇ ਤਜਰਬੇ ਦਾ ਲਾਭ ਲੈ ਕੇ ਪੰਜਾਬ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨਗੇ। ਉਨ੍ਹਾਂ ਕਿਹਾ ਕਿ ਭਾਜਪਾ ਦਾ ਆਪਣਾ ਮਜ਼ਬੂਤ ਜਥੇਬੰਦਕ ਢਾਂਚਾ ਹੈ ਅਤੇ ਉਨ੍ਹਾਂ ਦੀ ਨਿਯੁਕਤੀ ਬਾਰੇ ਖ਼ੁਦ ਉਨ੍ਹਾਂ ਨੂੰ ਵੀ ਪਹਿਲਾਂ ਜਾਣਕਾਰੀ ਨਹੀਂ ਸੀ।
ਮੌਜੂਦਾ ਆਮ ਆਦਮੀ ਪਾਰਟੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਢਿੱਲੋਂ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ਿਆਂ, ਗੈਂਗਸਟਰਵਾਦ ਅਤੇ ਆਰਥਿਕ ਸੰਕਟ ਵਰਗੀਆਂ ਸਮੱਸਿਆਵਾਂ ਗੰਭੀਰ ਹੋ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਕੀਤੇ ਗਏ ਕਈ ਵਾਅਦੇ ਅਜੇ ਵੀ ਅਧੂਰੇ ਹਨ।
ਕਿਸਾਨੀ ਮੁੱਦਿਆਂ ‘ਤੇ
ਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਫਸਲੀ ਵਿਭਿੰਨਤਾ ਦੀ ਲੋੜ ਹੈ। ਭਾਜਪਾ ਸਰਕਾਰ ਬਣਨ ਦੀ ਸੂਰਤ ਵਿੱਚ ਮੱਕੀ ਅਤੇ ਦਾਲਾਂ ਵਰਗੀਆਂ ਫਸਲਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ ਅਤੇ ਉਨ੍ਹਾਂ ਦੀ ਖਰੀਦ ਦੀ ਗਾਰੰਟੀ ਦੇ ਨਾਲ ਐਮਐਸਪੀ ਵੀ ਦਿੱਤੀ ਜਾਵੇਗੀ।
ਅਕਾਲੀ ਦਲ ਨਾਲ ਗਠਜੋੜ ਦੀਆਂ ਅਟਕਲਾਂ ਨੂੰ ਖਾਰਜ ਕਰਦਿਆਂ ਢਿੱਲੋਂ ਨੇ ਕਿਹਾ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਆਪਣੇ ਦਮ ‘ਤੇ ਚੋਣ ਲੜਨ ਲਈ ਤਿਆਰ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਦਾ ਜਨਾਧਾਰ ਲਗਾਤਾਰ ਵੱਧ ਰਿਹਾ ਹੈ ਅਤੇ ਸਥਾਨਕ ਚੋਣਾਂ ਵਿੱਚ ਭਾਜਪਾ ਦੀ ਕਾਰਗੁਜ਼ਾਰੀ ਇਸ ਦੀ ਗਵਾਹ ਹੈ।
:::
Related