ਜਲੰਧਰ, () ਭਾਰਤੀ ਜਨਤਾ ਪਾਰਟੀ ਜਲੰਧਰ (ਸ਼ਹਿਰੀ) ਵੱਲੋਂ 6 ਅਤੇ 7 ਜੂਨ ਨੂੰ ਆਯੋਜਿਤ ਕੀਤੇ ਜਾਣ ਵਾਲੇ ਪੰਡਿਤ ਦੀਨਦਯਾਲ ਉਪਾਧਿਆਯ ਪ੍ਰਸ਼ਿਕਸ਼ਣ ਸ਼ਿਵਿਰ ਦੀਆਂ ਤਿਆਰੀਆਂ ਸਬੰਧੀ ਇੱਕ ਅਹਿਮ ਮੀਟਿੰਗ ਸਥਾਨਕ ਭਾਜਪਾ ਦਫ਼ਤਰ ਸਰਕੁਲਰ ਰੋਡ, ਸ਼ੀਤਲਾ ਮਾਤਾ ਮੰਦਰ ਨੇੜੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਦੀ ਅਗਵਾਈ ਹੇਠ ਹੋਈ। ਇਸ ਮੌਕੇ ਜ਼ਿਲ੍ਹਾ ਅਹੁਦੇਦਾਰਾਂ, ਮੰਡਲ ਪ੍ਰਧਾਨਾਂ ਅਤੇ ਸੀਨੀਅਰ ਵਰਕਰਾਂ ਨੇ ਸ਼ਿਰਕਤ ਕੀਤੀ।

ਮੀਟਿੰਗ ਦੌਰਾਨ ਪ੍ਰਸ਼ਿਕਸ਼ਣ ਸ਼ਿਵਿਰ ਨੂੰ ਸਫਲ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਸੌਂਪੀਆਂ ਗਈਆਂ। ਸ਼ਿਵਿਰ ਦੀਆਂ ਤਿਆਰੀਆਂ, ਰਹਿਣ-ਸਹਿਣ, ਭੋਜਨ, ਰਜਿਸਟ੍ਰੇਸ਼ਨ, ਅਨੁਸ਼ਾਸਨ ਅਤੇ ਮੰਚ ਸੰਚਾਲਨ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ ਨੇ ਕਿਹਾ ਕਿ ਭਾਜਪਾ ਆਪਣੇ ਵਰਕਰਾਂ ਦੇ ਵਿਚਾਰਧਾਰਕ ਅਤੇ ਸੰਗਠਨਾਤਮਕ ਵਿਕਾਸ ਲਈ ਸਮੇਂ-ਸਮੇਂ ‘ਤੇ ਪ੍ਰਸ਼ਿਕਸ਼ਣ ਸ਼ਿਵਿਰ ਲਗਾਉਂਦੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਪੰਡਿਤ ਦੀਨਦਯਾਲ ਉਪਾਧਿਆਯ ਦੇ ਅੰਤਯੋਦਯ ਅਤੇ ਰਾਸ਼ਟਰਵਾਦ ਦੇ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਅਜਿਹੇ ਸ਼ਿਵਿਰ ਬਹੁਤ ਜ਼ਰੂਰੀ ਹਨ। ਉਨ੍ਹਾਂ ਸਾਰੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਨਿਸ਼ਠਾ ਨਾਲ ਨਿਭਾਉਣ ਤਾਂ ਜੋ ਇਹ ਸ਼ਿਵਿਰ ਇਤਿਹਾਸਕ ਅਤੇ ਸਫਲ ਸਾਬਤ ਹੋਵੇ।

ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਦੇਸ਼ ਸੰਗਠਨ ਮਹਾਮੰਤਰੀ ਮੰਥਰੀ ਸ੍ਰੀਨਿਵਾਸਲੂ ਨੇ ਕਿਹਾ ਕਿ ਪੰਜਾਬ ਦੇ ਲੋਕ ਹੁਣ ਭਾਜਪਾ ਨੂੰ ਬਿਹਤਰ ਭਵਿੱਖ, ਸੁਰੱਖਿਆ ਅਤੇ ਵਿਕਾਸ ਦੇ ਮਜ਼ਬੂਤ ਵਿਕਲਪ ਵਜੋਂ ਦੇਖ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਰਵਾਇਤੀ ਰਾਜਨੀਤਿਕ ਪਾਰਟੀਆਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਹੁਣ ਵਿਕਾਸ, ਰੋਜ਼ਗਾਰ, ਉਦਯੋਗ, ਕਾਨੂੰਨ ਵਿਵਸਥਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਲਈ ਭਾਜਪਾ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਲਗਾਤਾਰ ਤਰੱਕੀ ਕਰ ਰਿਹਾ ਹੈ ਅਤੇ ਪੰਜਾਬ ਵਿੱਚ ਵੀ ਭਾਜਪਾ ਪ੍ਰਤੀ ਲੋਕਾਂ ਦਾ ਭਰੋਸਾ ਵਧ ਰਿਹਾ ਹੈ।

ਇਸ ਮੌਕੇ ਸ਼ਿਵਿਰ ਲਈ ਬਣਾਈਆਂ ਗਈਆਂ ਵੱਖ-ਵੱਖ ਕਮੇਟੀਆਂ ਦੇ ਮੁਖੀਆਂ ਅਤੇ ਸਹਿ-ਮੁਖੀਆਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ। ਮੀਟਿੰਗ ਵਿੱਚ ਡਿਊਟੀ ਲਗੇ ਸਾਰੇ ਭਾਜਪਾ ਵਰਕਰ ਹਾਜ਼ਰ ਰਹੇ।

ਕੈਪਸ਼ਨ : ਜਲੰਧਰ ਭਾਜਪਾ ਸਿਖਲਾਈ ਕੈਂਪ ਦੀ ਮੀਟਿੰਗ ਦੌਰਾਨ ਵਰਕਰਾਂ ਨਾਲ ਗੱਲਬਾਤ ਕਰਦੇ ਸੰਗਠਨ ਮੰਤਰੀ ਮੰਥਰੀ ਸ੍ਰੀਨਿਵਾਸਲੂ, ਨਾਲ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ, ਅਸ਼ੋਕ ਸਰੀਨ ਹਿੱਕੀ, ਅਮਰਜੀਤ ਗੋਲਡੀ ਅਤੇ ਸੁਨੀਲ ਸ਼ਰਮਾ (ਸੰਨੀ)।