Skip to content
ਬੀਬੀ ਪਰਮਜੀਤ ਕੌਰ ਬਾਜਵਾ ਵੱਲੋਂ ਮਾਤਾ ਬੇਅੰਤ ਕੌਰ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ, ਚੌਹਾਨ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਨਾਭਾ, 20 ਨਵੰਬਰ (ਅਮਨ ਗਰਗ): ਬੋੜਾ ਗੇਟ, ਮੁਹੱਲਾ ਪ੍ਰੇਮ ਨਗਰ (ਗੁਰਦੁਆਰਾ ਬੈਕ ਸਾਈਡ), ਨਾਭਾ ਦੇ ਨਿਵਾਸੀ ਬਿੱਟੂ ਚੌਹਾਨ ਜੀ ਦੇ ਸਤਿਕਾਰਯੋਗ ਮਾਤਾ ਸ੍ਰੀਮਤੀ ਬੇਅੰਤ ਕੌਰ ਜੀ ਦੀ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਅੱਜ ਬੜੀ ਸ਼ਰਧਾ ਅਤੇ ਵੈਰਾਗਮਈ ਮਾਹੌਲ ਵਿੱਚ ਸੰਪੰਨ ਹੋਇਆ।
ਇਸ ਦੁੱਖ ਦੀ ਘੜੀ ਵਿੱਚ ਚੌਹਾਨ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉੱਘੀ ਸਮਾਜ ਸੇਵਿਕਾ ਬੀਬੀ ਪਰਮਜੀਤ ਕੌਰ ਬਾਜਵਾ ਆਪਣੀ ਟੀਮ ਸਮੇਤ ਵਿਸ਼ੇਸ਼ ਤੌਰ ‘ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਹਰਵਿੰਦਰ ਸਿੰਘ ਘੁੰਮਣ ਅਤੇ ਕਾਮਨਾ ਜੌਲੀ ਵੀ ਮੌਜੂਦ ਸਨ।
ਸਮਾਗਮ ਦੌਰਾਨ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਨੇ ਮਾਤਾ ਬੇਅੰਤ ਕੌਰ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਉਨ੍ਹਾਂ ਨੂੰ ਭਾਵਪੂਰਨ ਸ਼ਰਧਾਂਜਲੀ ਭੇਂਟ ਕੀਤੀ। ਸਾਰਿਆਂ ਵੱਲੋਂ ਪਰਮਾਤਮਾ ਅੱਗੇ ਅਰਦਾਸ ਕੀਤੀ ਗਈ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਿੱਛੇ ਪਰਿਵਾਰ ਨੂੰ ਇਸ ਅਸਹਿ ਦੁੱਖ ਨੂੰ ਸਹਿਣ ਦਾ ਬਲ ਪ੍ਰਦਾਨ ਕਰਨ।
ਇਸ ਮੌਕੇ ਬੀਬੀ ਪਰਮਜੀਤ ਕੌਰ ਬਾਜਵਾ ਅਤੇ ਉਨ੍ਹਾਂ ਦੀ ਟੀਮ ਨੇ ਬਿੱਟੂ ਚੌਹਾਨ ਸਮੇਤ ਸਮੂਹ ਚੌਹਾਨ ਪਰਿਵਾਰ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜ੍ਹੇ ਹੋਣ ਦਾ ਭਰੋਸਾ ਦਿੱਤਾ।
Related