Skip to content
ਪਠਾਨਕੋਟ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਥੇ ਪਠਾਨਕੋਟ ਚੰਬਾ ਨੈਸ਼ਨਲ ਹਾਈਵੇਅ ‘ਤੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਇੱਥੇ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ। ਇਸ ਦਰਦਨਾਕ ਹਾਦਸੇ ਵਿਚ ਇਕ ਸਵਾਰੀ ਦੀ ਮੌਤ ਹੋ ਗਈ, ਜਦਕਿ ਬਾਕੀ ਸਵਾਰੀਆਂ ਜ਼ਖ਼ਮੀ ਹੋ ਗਈਆਂ।
ਦੱਸ ਦੇਈਏ ਕਿ ਬੀਤੀ ਰਾਤ ਪਠਾਨਕੋਟ-ਚੰਬਾ ਨੈਸ਼ਨਲ ਹਾਈਵੇਅ ‘ਤੇ ਪਿੰਡ ਬੁੰਗਲ ਬਧਾਨੀ ਨੇੜੇ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ। ਇਹ ਬੱਸ ਚੰਬੇ ਤੋਂ ਪਠਾਨਕੋਟ ਆ ਰਹੀ ਸੀ। ਇਸ ਹਾਦਸੇ ਵਿਚ 1 ਸਵਾਰੀ ਦੀ ਮੌਤ ਜਦਕਿ ਬਾਕੀ ਜ਼ਖ਼ਮੀ ਹੋ ਗਈਆਂ। ਜ਼ਖ਼ਮੀ ਸਵਾਰੀਆ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ।
Related