Skip to content
ਪੰਜਾਬ ਪੁਲਿਸ ਨੇ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਦੇ ਹੋਏ ਅੰਤਰਰਾਸ਼ਟਰੀ ਡਰੱਗ ਸਿੰਡੀਕੇਟ ਦੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਖਦੀਪ ਸਿੰਘ ਅਤੇ ਕ੍ਰਿਸ਼ਨ ਵਜੋਂ ਹੋਈ ਹੈ।
ਪੁਲਿਸ ਨੇ ਮੁਲਜ਼ਮਾਂ ਕੋਲੋਂ ਡੇਢ ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਉਹ ਦਿੱਲੀ ਵਿੱਚ ਰਹਿਣ ਵਾਲੇ ਆਪਣੇ ਅਫਗਾਨ ਹੈਂਡਲਰਾਂ ਦੇ ਸੰਪਰਕ ਵਿੱਚ ਸਨ। ਹੈਂਡਲਰ ਅੰਤਰਰਾਸ਼ਟਰੀ ਡਰੱਗ ਕਾਰਟੈਲ ਦਾ ਹਿੱਸਾ ਹਨ।ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਅਕਾਊਂਟ ਐਕਸ ‘ਤੇ ਪੋਸਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮੁਹਾਲੀ ਪੁਲਿਸ ਨੇ ਉਕਤ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਦੇ ਨਾਲ ਹੀ ਪੁਲਿਸ ਉਨ੍ਹਾਂ ਦੀ ਜਾਂਚ ‘ਚ ਜੁਟੀ ਹੈ।
Related