ਹੜ੍ਹ ਪੀੜਤ ਕਿਸਾਨਾਂ ਲਈ CM ਮਾਨ ਨੇ ਵੱਡਾ ਐਲਾਨ ਕੀਤਾ ਹੈ। ਇਸ ਵਾਰ ਸਰਕਾਰ ਕਿਸਾਨਾਂ ਨੂੰ ਕਣਕ ਦਾ ਮੁਫ਼ਤ ਬੀਜ ਦੇਵੇਗੀ। 5 ਲੱਖ ਏਕੜ ਖੇਤਾਂ ਲਈ ਬੀਜ ਮੁਹੱਈਆ ਕਰਵਾਏ ਜਾਣਗੇ ਤੇ ਕਿਸਾਨਾਂ ਨੂੰ 2 ਲੱਖ ਕੁਇੰਟਲ ਮੁਫ਼ਤ ਬੀਜ ਦਿੱਤਾ ਜਾਵੇਗਾ । CM ਮਾਨ ਨੇ ਕਿਹਾ ਕਿ ਅਸੀਂ ਸੂਬੇ ਦੇ ਕਿਸਾਨਾਂ ਨੂੰ ਮੁੜ ਤੋਂ ਪੈਰਾਂ ‘ਤੇ ਖੜ੍ਹਾ ਕਰਨ ਤੇ ਉਨ੍ਹਾਂ ਦੇ ਖੇਤਾਂ ‘ਚ ਨਵੀਂ ਜ਼ਿੰਦਗੀ ਬੀਜਣ ਦਾ ਇੱਕ ਛੋਟਾ ਜਿਹਾ ਉਪਰਾਲਾ ਕਰ ਰਹੇ ਹਾਂ।ਟਵੀਟ ਕਰਦਿਆਂ CM ਮਾਨ ਨੇ ਲਿਖਿਆ-ਕੁਦਰਤੀ ਆਫ ਕਰਕੇ ਪੰਜਾਬ ਇਸ ਸਮੇਂ ਸੰਕਟ ਵਿਚੋਂ ਲੰਘ ਰਿਹਾ ਹੈ। ਹੜ੍ਹ ਕਾਰਨ 5 ਲੱਖ ਏਕੜ ਫਸਲ ਖਰਾਬ ਹੋ ਗਈ ਹੈ ਤੇ ਕਿਸਾਨ ਇਸਹਾਲਤ ਵਿਚ ਨਹੀਂ ਹ ਨਕਿ ਉਹ ਬੀਜ ਖਰੀਦ ਸਕਣ। ਇਸ ਲਈ ਸਰਕਾਰ ਨੇ 5 ਲੱਖ ਏਕੜ ਖੇਤਾਂ ਲਈ ਕਣਕ ਦਾ ਬੀਜ ਮੁਫਤ ਉਪਲਬਧ ਕਰਵਾਉਣ ਦਾ ਫੈਸਲਾ ਲਿਆ ਹੈ ਜਿਸ ਦੌਰਾਨ ਕਿਸਾਨਾਂ ਨੂੰ 2 ਲੱਖ ਕੁਇੰਟਲ ਬੀਜ ਮੁਫਤ ਦਿੱਤਾ ਜਾਵੇਗਾ। ਅਸੀਂ ਸੂਬੇ ਦੇ ਕਿਸਾਨਾਂ ਨੂੰ ਮੁੜ ਤੋਂ ਪੈਰਾਂ ‘ਤੇ ਖੜ੍ਹਾ ਕਰਨ ਤੇ ਉਨ੍ਹਾਂ ਵਿਚ ਨਵੀਂ ਜ਼ਿੰਦਗੀ ਬੀਜਣ ਦਾ ਇਕ ਛੋਟਾ ਜਿਹਾ ਉਪਰਾਲਾ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਇਸ ਔਖੀ ਘੜੀ ਵਿਚ ਸਾਡੀ ਸਰਕਾਰ ਕਿਸਾਨਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।