Skip to content
ਪਹਿਲਾਂ ਹੀ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਇੱਕ ਹੋਰ ਝਟਕਾ ਲੱਗਾ ਹੈ। ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਕਰੀਬੀ ਆਗੂ ਰਜਿੰਦਰ ਸਿੰਘ ਜੀਤ ਨੇ ਮੁੱਢਲੀ ਮੈਂਬਰਸ਼ਿਪ ਸਮੇਤ ਪਾਰਟੀ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਕੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ।
ਜੀਤ ਖੰਨਾ ਦੇ ਰਹਿਣ ਵਾਲੇ ਹਨ ਤੇ ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਜੁੜੇ ਹੋਏ ਸਨ ਅਤੇ ਅਕਾਲੀ ਦਲ ਤੋਂ ਆਪਣਾ ਸਿਆਸੀ ਸਫਰ ਸ਼ੁਰੂ ਕਰਨ ਵਾਲੇ ਰਜਿੰਦਰ ਜੀਤ ਪਾਰਟੀ ਦੇ ਕਈ ਅਹਿਮ ਅਹੁਦਿਆਂ ‘ਤੇ ਰਹਿ ਚੁੱਕੇ ਹਨ। ਉਹ ਖੰਨਾ ਦੇ ਸਾਬਕਾ ਕੌਂਸਲਰ ਵੀ ਹਨ।
Related