ਕਮਲਜੀਤ ਸਿੰਘ ਭਾਟੀਆ ਲੋਕ ਸਭਾ ਚੋਣਾਂ ਤੋਂ ਪਹਿਲਾਂ 15 ਆਗੂਆਂ ਸਮੇਤ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਇਨ੍ਹਾਂ ਆਗੂਆਂ ਦਾ ਪਾਰਟੀ ‘ਚ ਸਵਾਗਤ ਕੀਤਾ ਸੀ। ਇਸ ਤੋਂ ਪਹਿਲਾਂ ਕਮਲਜੀਤ ਭਾਟੀਆ ਆਮ ਆਦਮੀ ਪਾਰਟੀ ‘ਚ ਸਨ ਪਰ ਚੋਣਾਂ ਤੋਂ ਕੁਝ ਦਿਨ ਪਹਿਲਾਂ ਭਾਜਪਾ ਨਾਲ ਹੱਥ ਮਿਲਾਇਆ ਸੀ। ਹੁਣ ਉਨ੍ਹਾਂ ਦੀ ਘਰ ਵਾਪਸੀ ਮੰਨੀ ਜਾ ਰਹੀ ਹੈ।ਜਲੰਧਰ ‘ਚ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਭਾਟੀਆ ਭਾਜਪਾ ਛੱਡ ਕੇ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਾਟੀਆ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ।
ਦੱਸ ਦੇਈਏ ਕਿ ਕਮਲਜੀਤ ਸਿੰਘ ਭਾਟੀਆ ਲੋਕ ਸਭਾ ਚੋਣਾਂ ਤੋਂ ਪਹਿਲਾਂ 15 ਆਗੂਆਂ ਸਮੇਤ ਭਾਜਪਾ ‘ਚ ਸ਼ਾਮਲ ਹੋ ਗਏ ਸਨ। ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਇਨ੍ਹਾਂ ਆਗੂਆਂ ਦਾ ਪਾਰਟੀ ‘ਚ ਸਵਾਗਤ ਕੀਤਾ ਸੀ। ਇਸ ਤੋਂ ਪਹਿਲਾਂ ਕਮਲਜੀਤ ਭਾਟੀਆ ਆਮ ਆਦਮੀ ਪਾਰਟੀ ‘ਚ ਸਨ ਪਰ ਚੋਣਾਂ ਤੋਂ ਕੁਝ ਦਿਨ ਪਹਿਲਾਂ ਭਾਜਪਾ ਨਾਲ ਹੱਥ ਮਿਲਾਇਆ ਸੀ। ਹੁਣ ਉਨ੍ਹਾਂ ਦੀ ਘਰ ਵਾਪਸੀ ਮੰਨੀ ਜਾ ਰਹੀ ਹੈ।