Skip to content
ਲੋਕ ਸਭਾ ਚੋਣਾਂ ਨੂੰ ਥੋੜ੍ਹਾ ਹੀ ਸਮਾਂ ਬਾਕੀ ਹੈ ਤੇ ਅਜਿਹੇ ਵਿਚ ਕਾਂਗਰਸ ਸੀਨੀਅਰ ਲੀਡਰਾਂ ਵੱਲੋਂ ਪਾਰਟੀ ਛੱਡੇ ਜਾਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਪੰਜਾਬ ਕਾਂਗਰਸ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ।
ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸੀਨੀਅਰ ਆਗੂ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ ਅਜੇ ਕੱਲ੍ਹ ਹੀ ਉਨ੍ਹਾਂ ਨੇ ਨਵੇਂ ਰਾਹ ਲੱਭਣ ਦੀ ਗੱਲ ਕਹੀ ਸੀ । ਗੋਲਡੀ ਟਿਕਟ ਨੂੰ ਲੈ ਕੇ ਹਾਈਕਮਾਨ ਤੋਂ ਨਾਰਾਜ਼ ਚੱਲ ਰਹੇ ਹਨ। ਦਲਵੀਰ ਗੋਲਡੀ ਸੰਗਰੂਰ ਤੋਂ ਕਾਂਗਰਸ ਦੀ ਟਿਕਟ ਮੰਗ ਰਹੇ ਸਨ । ਪਾਰਟੀ ਵੱਲੋਂ ਇਥੋਂ ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਦੇ ਦਿੱਤੀ ਸੀ।
TWITTER ACCOUNT FOLLOW:-https://x.com/welcomepunjab/status/1785536331528994974
ਬੀਤੇ ਦਿਨੀਂ ਖਹਿਰਾ ਸਣੇ ਕਈ ਸੀਨੀਅਰ ਆਗੂ ਉਨ੍ਹਾਂ ਮਨਾਉਣ ਵੀ ਗਏ ਸਨ, ਪਰ ਇਸ ਦੇ ਬਾਵਜੂਦ ਉਨ੍ਹਾਂ ਨੇ ਅੱਜ ਆਪਣਾ ਅਸਤੀਫਾ ਦੇ ਦਿੱਤਾ ਹੈ।
Post Views: 2,096
Related