
Skip to content
ਅੰਬਾਲਾ ਦੇ ਨਰਾਇਣਗੜ੍ਹ ‘ਚ ਜ਼ਮੀਨੀ ਵਿਵਾਦ ਨੂੰ ਲੈ ਕੇ ਐਤਵਾਰ ਰਾਤ ਨੂੰ ਸਾਬਕਾ ਫੌਜੀ ਨੇ ਘਰ ‘ਚ ਹੰਗਾਮਾ ਕਰ ਦਿੱਤਾ। ਨਰਾਇਣਗੜ੍ਹ ਦੇ ਪਿੰਡ ਪੀਰ ਮਾਜਰੀ ਰਟੋਰ ਵਿੱਚ ਜ਼ਮੀਨੀ ਵਿਵਾਦ ਦੇ ਚੱਲਦਿਆਂ ਸਿਪਾਹੀ ਭੂਸ਼ਨ ਨੇ ਆਪਣੇ ਭਰਾ, ਭਰਜਾਈ, 6 ਮਹੀਨੇ ਦੇ ਭਤੀਜੇ, 5 ਸਾਲਾ ਭਤੀਜੀ ਅਤੇ ਮਾਂ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ।ਕਤਲ ਕਰਨ ਤੋਂ ਬਾਅਦ ਮੁਲਜ਼ਮ ਨੇ ਲਾਸ਼ਾਂ ਨੂੰ ਸਾੜਨ ਦੀ ਕੋਸ਼ਿਸ਼ ਵੀ ਕੀਤੀ। ਜਦੋਂ ਮੁਲਜ਼ਮ ਦੇ ਪਿਤਾ ਓਮ ਪ੍ਰਕਾਸ਼ ਨੇ ਉਸ ਦਾ ਵਿਰੋਧ ਕੀਤਾ ਤਾਂ ਉਸ ਦੀ ਵੀ ਕੁੱਟਮਾਰ ਕਰ ਕੇ ਜ਼ਖ਼ਮੀ ਕਰ ਦਿੱਤਾ। ਭਰਾ ਦੀ ਇਕ ਬੇਟੀ ਗੰਭੀਰ ਜ਼ਖ]ਮੀ ਹੈ। ਕਤਲ ਕਰਨ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।Related