ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਖੋਕੇ ਟਾਹਲੀ ਸਾਹਿਬ ਵਿਖੇ ਇੱਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿਤਾ ਗਿਆ। ਜਾਣਕਾਰੀ ਅਨੁਸਾਰ ਨੌਜਵਾਨ ਰਾਜੂ ਮਸੀਹ ਪੁੱਤਰ ਬੀਰ ਮਸੀਹ ਵਾਸੀ ਡੇਰਾ ਬਾਬਾ ਨਾਨਕ ਆਪਣੇ ਭਰਾ ਸਮੇਤ ਕੁਝ ਸਾਮਾਨ ਲੈਣ ਲਈ ਡੇਰਾ ਬਾਬਾ ਨਾਨਕ ਆਇਆ ਸੀ। ਜਦੋਂ ਉਹ ਰਸਤੇ ‘ਚ ਜਾ ਰਹੇ ਸਨ ਤਾਂ ਗੁਰਜੀਤ ਸਿੰਘ ਨਾਂ ਦੇ ਵਿਅਕਤੀ, ਜੋ ਕਿ ਪਿੰਡ ਚੰਦੂ ਨਗਲ ਦਾ ਰਹਿਣ ਵਾਲਾ ਦੱਸਿਆ ਜਾਂਦਾ ਹੈ, ਨੇ ਲੁੱਟ ਦੀ ਨੀਅਤ ਨਾਲ ਰਾਜੂ ਮਸੀਹ ‘ਤੇ ਤੇਜ਼ਧਾਰ ਚਾਕੂ ਨਾਲ ਹਮਲਾ ਕਰ ਦਿੱਤਾ।

[ajax_load_more id="2949366941" container_type="ul" post_type="post" pause="true" images_loaded="true" placeholder="true" button_label="View More News" button_loading_label="Loading Latest News" max_pages="20]

ਜਦੋਂ ਉਸ ਦਾ ਭਰਾ ਉਸ ਨੂੰ ਬਚਾਉਣ ਲਈ ਅੱਗੇ ਆਇਆ ਤਾਂ ਹਮਲਾਵਰ ਨੇ ਉਸ ਨੂੰ ਵੀ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੇ ਪਿਤਾ ਬੀਰ ਮਸੀਹ ਨੇ ਦੱਸਿਆ ਕਿ ਉਨ੍ਹਾਂ ਨੂੰ ਪਿੰਡ ਦੇ ਹੀ ਕਿਸੇ ਵਿਅਕਤੀ ਨੇ ਸੂਚਨਾ ਦਿਤੀ ਕਿ ਉਨ੍ਹਾਂ ਦੇ ਲੜਕਿਆਂ ਨੂੰ ਕਿਸੇ ਨੇ ਚਾਕੂ ਮਾਰ ਕੇ ਜ਼ਖ਼ਮੀ ਕਰ ਦਿੱਤਾ ਹੈ ਅਤੇ ਨੇੜਲੇ ਪਿੰਡ ਦੇ ਲੋਕਾਂ ਨੇ ਉਨ੍ਹਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ।

ਜਦੋਂ ਉਹ ਆਪਣੇ ਪਰਿਵਾਰ ਸਮੇਤ ਹਸਪਤਾਲ ਪੁੱਜੇ ਤਾਂ ਰਾਜੂ ਮਸੀਹ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਅਤੇ ਉਸ ਦਾ ਦੂਜਾ ਲੜਕਾ ਗੰਭੀਰ ਜ਼ਖ਼ਮੀ ਹੈ ਅਤੇ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਹੈ, ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਹਮਲਾਵਰ ਨੂੰ ਜਲਦ ਤੋਂ ਜਲਦ ਗਿ੍ਫ਼ਤਾਰ ਕੀਤਾ ਜਾਵੇ ਅਤੇ ਉਨ੍ਹਾਂ ਖਿਲਾਫ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਇਸ ਮਾਮਲੇ ਸਬੰਧੀ ਡੇਰਾ ਬਾਬਾ ਨਾਨਕ ਦੇ ਡੀਐਸਪੀ ਰਿਪੁਤਪਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਘਟਨਾ ਦੀ ਸੂਚਨਾ ਮਿਲਦਿਆਂ ਹੀ ਜ਼ਖ਼ਮੀ ਲੜਕੇ ਤੋਂ ਪੁੱਛਗਿੱਛ ਕੀਤੀ ਅਤੇ ਪਿੰਡ ਚੰਦੂ ਨੱਗਲ ਦੇ ਰਹਿਣ ਵਾਲੇ ਗੁਰਜੀਤ ਸਿੰਘ ਨਾਮਕ ਵਿਅਕਤੀ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਟੀਮਾਂ ਬਣਾਈਆਂ। ਉਸ ਨੂੰ ਫੜਨ ਲਈ ਉਸ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਮ੍ਰਿਤਕ ਰਾਜੂ ਮਸੀਹ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।