ਦਿੱਲੀ ਚੋਣਾਂ ਵਿਚ ਹਾਰ ਤੋਂ ਬਾਅਦ ਆਮ ਆਦਮੀ ਪਾਰਟੀ ਦਾ ਮੰਥਨ ਜ਼ਾਰੀ ਹੈ। ਅੱਜ ਇਸ ਸਬੰਧ ਵਿਚ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਦੇ ਸੰਸਦ ਮੈਂਬਰਾਂ ਤੇ ਵਿਧਾਇਕਾਂ ਨਾਲ ਇੱਕ ਮੀਟਿੰਗ ਰੱਖੀ ਹੈ ਜੋ ਕਿ ਇਸ ਵੇਲੇ ਕਪੂਰਥਲਾ ਹਾਊਸ ਵਿਚ ਚਲ ਰਹੀ ਹੈ। ਸੂਤਰ ਦਸਦੇ ਹਨ ਕਿ ਇਸ ਮੀਟਿੰਗ ਵਿਚ ਜਿਥੇ ਦਿੱਲੀ ਚੋਣਾਂ ’ਚ ਮਿਲੀ ਹਾਰ ਉਤੇ ਮੰਥਨ ਕੀਤਾ ਜਾਵੇਗਾ ਉਥੇ ਹੀ ਪੰਜਾਬ ਦੇ ਕਈ ਮਸਲਿਆਂ ਨੂੰ ਲੈ ਕੇ ਵਿਚਾਰ ਚਰਚਾ ਹੋਣ ਦੀ ਸੰਭਾਵਨਾ ਹੈ।