ਖੰਨਾ ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਵੱਲੋਂ ਕਾਂਗਰਸੀ ਆਗੂ ਰਾਜਦੀਪ ਸਿੰਘ ਦੇ ਘਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਹ ਛਾਪੇਮਾਰੀ ਟੈਂਡਰ ਘੁਟਾਲੇ ਨਾਲ ਸਬੰਧਿਤ ਦੱਸੀ ਜਾ ਰਹੀ ਹੈ। ਇਸ ਆਗੂ ਦਾ ਨਾਂਅ ਪਿਛਲੇ ਦਿਨੀਂ ਨਕਲੀ ਸ਼ਰਾਬ ਫੈਕਟਰੀ ਨਾਲ ਵੀ ਜੁੜਿਆ ਹੋਇਆ ਸੀ। ਇਹ ਮਾਮਲਾ ਆਮਦਨ ਤੋਂ ਵੱਧ ਜਾਇਦਾਦ ਦਾ ਦੱਸਿਆ ਜਾ ਰਿਹਾ ਹੈ।
