ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ, ਪੰਜਾਬ ਸਰਕਾਰ ਨੇ ਬਦਲਦੇ ਮੌਸਮ ਦੇ ਮੱਦੇਨਜ਼ਰ ਮੁੜ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ। ਸਿੱਖਿਆ ਵਿਭਾਗ ਵਲੋਂ ਜਾਰੀ ਇਕ ਹੁਕਮ ਮੁਤਾਬਕ ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਖੁੱਲ੍ਹਣਗੇ।ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਨੇ ਬਦਲਦੇ ਮੌਸਮ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਰਨ ਦਾ ਫੈਸਲਾ ਕੀਤਾ ਹੈ। ਨਵੇਂ ਹੁਕਮ 1 ਮਾਰਚ ਤੋਂ 31 ਮਾਰਚ ਤੱਕ ਲਾਗੂ ਰਹਿਣਗੇ।