
Skip to content
ਜਲੰਧਰ (ਅਰਸ਼ਦੀਪ ਸਿੰਘ) : ਜਲੰਧਰ ਵਿੱਚ 13 ਸਾਲ ਦੀ ਬੱਚੀ ਦੇ ਦਿਲ ਦਹਿਲਾ ਦੇਣ ਵਾਲੇ ਕਤਲ ਮਾਮਲੇ ਵਿੱਚ ਪੁਲਿਸ ਵੱਲੋਂ ਵੱਡੀ ਕਾਰਵਾਈ ਸਾਹਮਣੇ ਆਈ ਹੈ। ਮਾਮਲੇ ਦੀ ਜਾਂਚ ਦੌਰਾਨ ਲਾਪਰਵਾਹੀ ਕਰਨ ਦੇ ਦੋਸ਼ਾਂ ਹੇਠ ASI ਮੰਗਤ ਰਾਮ ਨੂੰ ਪੁਲਿਸ ਡਿਪਾਰਟਮੈਂਟ ਨੇ ਨੌਕਰੀ ਤੋਂ ਡਿਸਮਿਸ ਕਰ ਦਿੱਤਾ ਹੈ। ਇਸ ਦਾ ਅਰਥ ਹੈ ਕਿ ਮੰਗਤ ਰਾਮ ਨੂੰ ਉਸ ਦੇ ਅਹੁਦੇ ਤੋਂ ਹਟਾ ਕੇ ਪੂਰੀ ਤਰ੍ਹਾਂ ਸੇਵਾ ਤੋਂ ਬਰਖ਼ਾਸਤ ਕਰ ਦਿੱਤਾ ਗਿਆ ਹੈ।ਹਾਲਾਂਕਿ ਇਸ ਸੰਬੰਧੀ ਅਧਿਕਾਰਿਕ ਪੁਸ਼ਟੀ ਅਜੇ ਤੱਕ ਜਾਰੀ ਨਹੀਂ ਕੀਤੀ ਗਈ, ਪਰ ਭਰੋਸੇਮੰਦ ਸੂਤਰਾਂ ਮੁਤਾਬਕ ਮੰਗਤ ਰਾਮ ਵਿਰੁੱਧ ਇਹ ਸਖ਼ਤ ਕਾਰਵਾਈ ਕੀਤੀ ਜਾ ਚੁੱਕੀ ਹੈ।ਮਾਮਲਾ ਪਿਛਲੇ ਕਈ ਦਿਨਾਂ ਤੋਂ ਜਲੰਧਰ ਵਿੱਚ ਗੰਭੀਰ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ ਅਤੇ ਪਰਿਵਾਰ ਵੱਲੋਂ ਲਾਪਰਵਾਹੀ ਦੇ ਦੋਸ਼ ਲਗਾਏ ਜਾਣ ਤੋਂ ਬਾਅਦ ਪੁਲਿਸ ‘ਤੇ ਕਾਰਵਾਈ ਦਾ ਦਬਾਅ ਵੀ ਵੱਧ ਰਿਹਾ ਸੀ। ਇਸ ਤੋਂ ਬਾਅਦ ਹੁਣ ASI ਨੂੰ ਨੌਕਰੀ ਤੋਂ ਹਟਾਇਆ ਜਾਣਾ ਪ੍ਰਸ਼ਾਸਨ ਵੱਲੋਂ ਇਕ ਵੱਡਾ ਕਦਮ ਮੰਨਿਆ ਜਾ ਰਿਹਾ ਹੈ।Related