ਕੱਟੜਾ- ਨਵੇਂ ਸਾਲ ਮੌਕੇ ਜੰਮੂ-ਕਸ਼ਮੀਰ ‘ਚ ਮਾਤਾ ਵੈਸ਼ਨੋ ਦੇਵੀ ਭਵਨ ‘ਚ ਇਕ ਵੱਡਾ ਹਾਦਸਾ ਵਾਪਰ ਜਾਣ ਦੀ ਖਬਰ ਸਾਹਮਣੇ ਆਈ ਹੈ। ਭਵਨ ’ਚ ਅਚਾਨਕ ਭੱਜਦੜ ਮੱਚ ਗਈ, ਜਿਸ ਕਾਰਣ ਇਸ ਘਟਨਾ ‘ਚ 12 ਸ਼ਰਧਾਲੂਆਂ ਦੀ ਮੌਤ ਹੋ ਗਈ ਹੈ, ਜਦਕਿ ਜ਼ਖਮੀਆਂ ਦੀ ਗਿਣਤੀ 13 ਦੱਸੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਘਟਨਾ ਕਰੀਬ 2:45 ਵਜੇ ਵਾਪਰੀ। ਸੂਤਰਾਂ ਮੁਤਾਬਕ ਕਿਸੇ ਗੱਲ ਨੂੰ ਲੈ ਕੇ ਸ਼ਰਧਾਲੂਆਂ ਨੇ ਇੱਕ ਦੂਜੇ ਨੂੰ ਧੱਕਾ ਮਾਰ ਦਿੱਤਾ, ਜਿਸ ਤੋਂ ਬਾਅਦ ਭਗਦੜ ਮੱਚ ਗਈ। ਇਸ ਦੇ ਨਾਲ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਸ ਨੇ ਸਥਿਤੀ ਨੂੰ ਕਾਬੂ ‘ਚ ਕਰਨ ਦੀ ਗੱਲ ਕਹੀ ਹੈ। ਦੱਸਿਆ ਜਾ ਰਿਹਾ ਹੈ ਕਿ ਨਵੇਂ ਸਾਲ ਦੇ ਮੌਕੇ ‘ਤੇ ਮਾਤਾ ਦੇ ਦਰਸ਼ਨਾਂ ਲਈ ਸ਼ਰਧਾਲੂ ਇੱਥੇ ਪੁੱਜੇ ਹੋਏ ਸਨ। ਇਸ ਦੌਰਾਨ ਅਚਾਨਕ ਭਗਦੜ ਮੱਚ ਗਈ।

    ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾਂ ਅਤੇ ਜ਼ਖਮੀਆਂ ਦੀ ਗਿਣਤੀ ਵਧ ਸਕਦੀ ਹੈ। ਮੌਕੇ ‘ਤੇ ਪਹੁੰਚੀ ਪੁਲਸ ਨੇ ਦੱਸਿਆ ਕਿ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਮਰਨ ਵਾਲਿਆਂ ਵਿੱਚ ਦਿੱਲੀ, ਹਰਿਆਣਾ, ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਇੱਕ-ਇੱਕ ਸ਼ਰਧਾਲੂ ਸ਼ਾਮਲ ਹਨ। ਬਾਕੀਆਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।