ਚੰਡੀਗੜ੍ਹ: ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਵਿਨੋਦ ਘਈ ਨੂੰ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਦੱਸ ਦੇਈਏ ਕਿ ਅਨਮੋਲ ਰਤਨ ਸਿੱਧੂ ਵੱਲੋਂ AG ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਉਨ੍ਹਾਂ ਦੀ ਥਾਂ ‘ਤੇ ਸੀਨੀਅਰ ਐਡਵੋਕੇਟ ਵਿਨੋਦ ਘਈ ਨੂੰ ਪੰਜਾਬ ਦਾ ਨਵਾਂ ਐਡਵੋਕੇਟ ਜਨਰਲ ਬਣਾਇਆ ਗਿਆ ਸੀ।

    ਭਾਵੇਂ ਉਨ੍ਹਾਂ ਦੀ ਨਿਯੁਕਤੀ ਦੌਰਾਨ ਕਈ ਨਾਂ ਸੁਰਖੀਆਂ ‘ਚ ਸਨ ਪਰ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਸਾਰੀਆਂ ‘ਤੇ ਵਿਰਾਮ ਲਾਉਂਦਿਆਂ ਕਿਹਾ ਕਿ ਵਿਨੋਦ ਘਈ ਪੰਜਾਬ ਦੇ ਨਵੇਂ ਏ.ਜੀ. ਹੋਣਗੇ ਅਤੇ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।