7 ਸਾਲ ਦਾ ਬੱਚਾ ਬੋਰਵੈੱਲ ਵਿੱਚ ਡਿੱਗ ਗਿਆ

    ਭੋਪਾਲ: ਮੱਧ ਪ੍ਰਦੇਸ਼ ਵਿੱਚ ਮੰਗਲਵਾਰ ਨੂੰ ਇੱਕ 7 ਸਾਲ ਦਾ ਬੱਚਾ ਬੋਰਵੈੱਲ ਵਿੱਚ ਡਿੱਗ ਗਿਆ। ਬੱਚੇ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਘਟਨਾ ਭੋਪਾਲ ਤੋਂ ਕਰੀਬ 60 ਕਿਲੋਮੀਟਰ ਦੂਰ ਵਿਦਿਸ਼ਾ ਜ਼ਿਲ੍ਹੇ ਵਿੱਚ ਵਾਪਰੀ। ਬੋਰਵੈੱਲ ‘ਚ ਡਿੱਗਣ ਵਾਲੇ ਲੜਕੇ ਦੀ ਪਛਾਣ ਲੋਕੇਸ਼ ਅਹੀਰਵਾਰ ਵਜੋਂ ਹੋਈ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਬੱਚਾ ਖੇੜਖੇੜੀ ਪੱਥਰ ਪਿੰਡ ਵਿੱਚ ਖੇਡ ਰਿਹਾ ਸੀ ਅਤੇ ਅਚਾਨਕ ਖੁੱਲ੍ਹੇ ਬੋਰਵੈੱਲ ਵਿੱਚ ਡਿੱਗ ਗਿਆ। ਪਿੰਡ ਵਾਸੀਆਂ ਵੱਲੋਂ ਸੂਚਨਾ ਮਿਲਣ ਤੋਂ ਬਚਾਅ ਟੀਮ ਮੌਕੇ ‘ਤੇ ਪਹੁੰਚੀ ਅਤੇ ਬੱਚੇ ਨੂੰ ਬਚਾਉਣ ਲਈ ਮੁਹਿੰਮ ਚਲਾਈ। ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ਵਿੱਚ ਜੇਸੀਬੀ ਮਸ਼ੀਨ ਦੀ ਮਦਦ ਨਾਲ ਬੱਚੇ ਨੂੰ ਸੁਰੱਖਿਅਤ ਕੱਢਣ ਦੇ ਯਤਨ ਜਾਰੀ ਹਨ। ਬੱਚੇ ਦੀ ਸਥਿਤੀ ਨੂੰ ਬਿਹਤਰ ਢੰਗ ਨਾਲ ਟਰੈਕ ਕਰਨ ਲਈ ਬੋਰਵੈੱਲ ਵਿੱਚ ਇੱਕ ਕੈਮਰਾ ਵੀ ਉਤਾਰਿਆ ਗਿਆ ਹੈ।ਭੋਪਾਲ ਤੋਂ ਇੱਕ ਬਚਾਅ ਦਲ ਵੀ ਭੇਜਿਆ ਗਿਆ ਹੈ।