ਬਠਿੰਡਾ CIA-2 ਦੀ ਟੀਮ ਨੇ ਪਾਬੰਦੀਸ਼ੁਦਾ ਨਸ਼ਾ ਵੇਚਣ ਵਾਲੇ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਟੀਮ ਨੂੰ ਮੁਲਜ਼ਮ ਕੋਲੋਂ 80 ਹਜ਼ਾਰ ਨਸ਼ੀਲੀਆਂ ਗੋਲੀਆਂ ਬਰਾਮਦ ਹੋਇਆ ਹਨ। ਮੁਲਜ਼ਮ ਦੀ ਪਛਾਣ ਸੁਨੀਲ ਕੁਮਾਰ ਵਾਸੀ ਠਸਕਾ ਜ਼ਿਲ੍ਹਾ ਹਿਸਾਰ ਹਰਿਆਣਾ ਵੱਜੋਂ ਹੋਈ ਹੈ, ਜਿਸ ਦੇ ਖ਼ਿਲਾਫ਼ ਥਾਣਾ ਕੈਂਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ।

    CIA ਸਟਾਫ਼-2 ਦੇ ਇੰਚਾਰਜ SI ਕਰਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਤਲਾਹ ਮਿਲੀ ਸੀ ਕਿ ਸ਼ਹਿਰ ਦੇ ਗੁਰੂ ਤੇਗ ਬਹਾਦਰ ਨਗਰ ਦੀ ਗਲੀ ਨੰਬਰ 13 ਵਿੱਚ ਸਥਿਤ ਇੱਕ ਘਰ ਵਿੱਚ ਵੱਡੀ ਮਾਤਰਾ ਵਿੱਚ ਪਾਬੰਦੀਸ਼ੁਦਾ ਦਵਾਈਆਂ ਸਟੋਰ ਕਰਕੇ ਰੱਖਿਆ ਹੋਇਆ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮ ਗਲੀ ‘ਚ ਪਹੁੰਚੀ ਤਾਂ ਘਰ ਦੇ ਬਾਹਰ ਖੜ੍ਹਾ ਇਕ ਵਿਅਕਤੀ ਪੁਲਿਸ ਟੀਮ ਨੂੰ ਦੇਖ ਕੇ ਘਬਰਾ ਗਿਆ ਅਤੇ ਉਥੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗਾ।

    ਪੁਲਿਸ ਟੀਮ ਨੇ ਜਦੋਂ ਮੁਲਜ਼ਮ ਨੂੰ ਮੌਕੇ ’ਤੇ ਕਾਬੂ ਕਰਕੇ ਉਸ ਦੇ ਗਲੇ ਵਿੱਚ ਲਟਕਦੇ ਬੈਗ ਅਤੇ ਕਾਰ ਵਿੱਚ ਪਏ ਇੱਕ ਡੱਬੇ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਵੱਡੀ ਮਾਤਰਾ ਵਿੱਚ ਪਾਬੰਦੀਸ਼ੁਦਾ ਦਵਾਈਆਂ ਦੀਆਂ ਗੋਲੀਆਂ ਬਰਾਮਦ ਹੋਈਆਂ, ਜਿਨ੍ਹਾਂ ਦੀ ਗਿਣਤੀ 80 ਹਜ਼ਾਰ ਬਣਦੀ ਹੈ। ਪੁਲਿਸ ਨੇ ਮੁਲਜ਼ਮ ਸੁਨੀਲ ਕੁਮਾਰ ਖ਼ਿਲਾਫ਼ ਥਾਣਾ ਕੈਂਟ ਵਿੱਚ NDPS ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।