ਫੜੇ ਗਏ ਵਿਅਕਤੀਆਂ ਦੀ ਪਛਾਣ ਵੀਰੂ ਕਲਿਆਣ ਅਤੇ ਅਵਿਨਾਸ਼ ਕੁਮਾਰ ਵਜੋਂ ਹੋਈ ਹੈ।
ਜਲੰਧਰ (ਵਿੱਕੀ ਸੂਰੀ) ਜਲੰਧਰ ਸ਼ਹਿਰ ਵਿੱਚ ਐਸਟੀਐਫ ਟੀਮ ਨੇ ਬੀਐਸਐਫ ਚੌਕ ਨੇੜੇ ਦੋ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 220 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਫੜੇ ਗਏ ਵਿਅਕਤੀਆਂ ਦੀ ਪਛਾਣ ਵੀਰੂ ਕਲਿਆਣ ਅਤੇ ਅਵਿਨਾਸ਼ ਕੁਮਾਰ ਵਜੋਂ ਹੋਈ ਹੈ।
ਜਾਂਚ ਅਧਿਕਾਰੀ ਨੇ ਦੱਸਿਆ ਕਿ ਐਸਟੀਐਫ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਨਸ਼ਾ ਤਸਕਰ ਲਾਡੋਵਾਲੀ ਰੋਡ ਤੋਂ ਪ੍ਰੀਤ ਨਗਰ ਵੱਲ ਜਾ ਰਹੇ ਹਨ, ਜਿੱਥੇ ਉਨ੍ਹਾਂ ਨੇ ਨਾਕਾਬੰਦੀ ਦੌਰਾਨ ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਲਦ ਹੀ ਦੋਵਾਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਜਾਵੇਗਾ।
ਐਸਟੀਐਫ ਅਧਿਕਾਰੀਆਂ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਗੁਪਤ ਸੂਚਨਾ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮਾਂ ਕੋਲੋਂ ਇੱਕ ਸਵਿਫਟ ਕਾਰ ਵੀ ਬਰਾਮਦ ਹੋਈ ਹੈ। ਫੜੇ ਗਏ ਮੁਲਜ਼ਮਾਂ ਦੇ ਪੁਰਾਣੇ ਰਿਕਾਰਡ ਦੀ ਜਾਂਚ ਕੀਤੀ ਜਾ ਰਹੀ ਹੈ। ਕਿਉਂਕਿ ਏਨੀ ਮਾਤਰਾ ਵਿੱਚ ਹੈਰੋਇਨ ਦਾ ਸ਼ਹਿਰ ਦੇ ਅੰਦਰੋਂ ਬਰਾਮਦ ਹੋਣਾ ਵੱਡੀ ਗੱਲ ਹੈ।
ਐਸਟੀਐਫ ਅਧਿਕਾਰੀ ਨੇ ਦੱਸਿਆ ਕਿ ਉਕਤ ਮੁਲਜ਼ਮ ਡਿਲੀਵਰੀ ਲਈ ਆਇਆ ਸੀ। ਪਰ ਉਸ ਨੂੰ ਪਹਿਲਾਂ ਹੀ ਗ੍ਰਿਫਤਾਰ ਕਰ ਲਿਆ ਗਿਆ ਸੀ। ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਕਤ ਮੁਲਜ਼ਮ ਇੰਨੀ ਮਾਤਰਾ ਵਿੱਚ ਹੈਰੋਇਨ ਕਿਸ-ਕਿਸ ਨੂੰ ਪਹੁੰਚਾਉਣ ਆਏ ਸਨ ਅਤੇ ਮੁਲਜ਼ਮ ਖ਼ੁਦ ਇੰਨੀ ਨਸ਼ੀਲੀ ਦਵਾਈ ਕਿੱਥੋਂ ਲੈ ਕੇ ਆਏ ਸਨ। ਪੁਲਿਸ ਸਾਰੇ ਤੱਥਾਂ ਦੀ ਜਾਂਚ ਕਰਨ ਤੋਂ ਬਾਅਦ ਉਕਤ ਦੋਸ਼ੀਆਂ ਨੂੰ ਵੀ ਮਾਮਲੇ ‘ਚ ਨਾਮਜ਼ਦ ਕਰੇਗੀ।